ਗੁਰਦਾਸਪੁਰ : ਸਵੇਰ ਸਮੇਂ ਘਰ ‘ਚ ਆਪਣੀ ਪਤਨੀ ਤੇ ਪੁੱਤਰ ਨੂੰ ਮਾਰਨ ਵਾਲੇ ਪੰਜਾਬ ਪੁਲਿਸ ਦੇ ASI ਭੁਪਿੰਦਰ ਨੇ ਸ਼ਾਮ ਸਮੇਂ ਖ਼ੁਦ ਵੀ ਆਪਣੇ-ਆਪ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ 3 ਵਾਰ ਗੋਲ਼ੀ ਖ਼ੁਦ ਨੂੰ ਗੋਲ਼ੀ ਮਾਰੀ। ਬਟਾਲਾ ਦੇ ਹਸਪਤਾਲ ਵਿਖੇ ਡਾਕਟਰ ਨੇ ਉਸ ਨੂੰ ਮ੍ਰਿਤਕ ਨੂੰ ਮ੍ਰਿਤਕ ਐਲਾਨ ਦਿੱਤਾ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਭੁੰਬਲੀ ਵਿਚ ਇੱਕ ਪੁਲਿਸ ਮੁਲਾਜ਼ਮ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਇਹੀ ਨਹੀਂ ਉਸ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਮੁਲਾਜ਼ਮ ਇਕ ਅਧਿਕਾਰੀ ਦੀ ਸੁਰੱਖਿਆ ‘ਚ ਅੰਮ੍ਰਿਤਸਰ ਵਿੱਚ ਤਾਇਨਾਤ ਦੱਸਿਆ ਜਾਂਦਾ ਹੈ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ ਸੀ। ਇਸ ਦੌਰਾਨ ਉਨ੍ਹਾਂ ਦੇ ਗੁਆਂਢ ‘ਚ ਰਹਿਣ ਵਾਲੀ ਮਨਜੀਤ ਕੌਰ ਪੁੱਤਰੀ ਸਵਰਨ ਸਿੰਘ ਗੋਲ਼ੀ ਚੱਲਣ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਪਹੁੰਚ ਗਈ। ਮੁਲਜ਼ਮ ਉਸ ਨੂੰ ਵੀ ਗੰਨ ਪੁਆਇੰਟ ’ਤੇ ਅਗਵਾ ਕਰ ਕੇ ਨਾਲ ਲੈ ਗਿਆ।
ਏਐਸਆਈ ਭੂਪਿੰਦਰ ਸਿੰਘ ਬਟਾਲਾ ਦੇ ਇਕ ਪਿੰਡ ਵਿਖੇ ਲੁਕਿਆ ਹੋਇਆ ਸੀ। ਗੁਰਦਾਸਪੁਰ ਅਤੇ ਬਟਾਲਾ ਦੀ ਪੁਲਿਸ ਵੱਲੋਂ ਉਸ ਨੂੰ ਫੜਨ ਲਈ ਬਟਾਲਾ ਦੇ ਨਜ਼ਦੀਕੀ ਪਿੰਡ ਪੰਜਖਡਲ ਨਵਾਂ ਪਿੰਡ ਵਿਖੇ ਘੇਰਾਬੰਦੀ ਕੀਤੀ ਗਈ ਸੀ। ਏਐਸਆਈ ਇੱਕ ਕੋਠੀ ਵਿਚ ਲੁਕਿਆ ਹੋਇਆ ਸੀ ਅਤੇ ਉਸ ਨੇ ਕੋਠੀ ਦੇ ਆਲੇ-ਦੁਆਲੇ ਪੁਲਿਸ ਨੇ ਘੇਰਾਬੰਦੀ ਕੀਤੀ ਗਈ ਸੀ। ਪੁਲਿਸ ਅਧਿਕਾਰੀਆਂ ਵੱਲੋਂ ਮੀਡੀਆ ਨੂੰ ਕਿਸੇ ਵੀ ਤਰ੍ਹਾਂ ਦੀ ਫੋਟੋ ਖਿੱਚਣ ਤੋਂ ਮਨਾਹੀ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਥਾਣਾ ਤਿੱਬੜ ਦੇ ਪਿੰਡ ਭੁੰਬਲੀ ਦਾ ਰਹਿਣ ਵਾਲਾ ਭੁਪਿੰਦਰ ਸਿੰਘ ਪੁਲਿਸ ਵਿਭਾਗ ਵਿੱਚ ਤਾਇਨਾਤ ਸੀ। ਮੰਗਲਵਾਰ ਸਵੇਰੇ ਕਰੀਬ 9.30 ਵਜੇ ਉਸ ਨੇ ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦੀ ਬੇਰਹਿਮੀ ਨਾਲ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਭੁੰਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਇਸ ਸਬੰਧੀ ਥਾਣਾ ਤਿੱਬੜ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਪਰ ਕਾਫੀ ਸਮਾਂ ਬੀਤ ਜਾਣ ’ਤੇ ਵੀ ਕੋਈ ਵੀ ਮੌਕੇ ’ਤੇ ਨਹੀਂ ਪੁੱਜਿਆ।