ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਮੀਡੀਆ ਨੂੰ ਚੁਣੌਤੀਆਂ ਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਲਈ ਹੋਈ ਇਕੱਤਰਤਾ ਵਿੱਚ ਸੈਂਕੜੇ ਮੀਡੀਆ ਕਰਮੀਆਂ ਨੇ ਹਿੱਸਾ ਲਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਵੱਖ-ਵੱਖ ਮੀਡੀਆ ਕਰਮੀਆਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲ ਤਖਤ ਨਾਲ ਹਰ ਇੱਕ ਸਿੱਖ ਖੜ੍ਹੇ। ਉਨ੍ਹਾਂ ਕਿਹਾ ਕਿ 12 ਅਪ੍ਰੈਲ ਤੋਂ 15 ਅਪ੍ਰੈਲ ਤਕ ਚੱਲਣ ਵਾਲੇ ਸਾਰੇ ਹੀ ਦਿਹਾੜੇ ‘ਤੇ ਵੱਧ ਤੋਂ ਵੱਧ ਸੰਗਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਿਨਾਂ ਕਿਸੇ ਡਰ ਤੋਂ ਪਹੁੰਚਣ ਨਾਲ ਹੀ ਸ਼੍ਰੋਮਣੀ ਕਮੇਟੀ ਨੂੰ ਤਾੜਨਾ ਕੀਤੀ ਕਿ ਗ਼ਲਤ ਅਫਵਾਹਾਂ ਫੈਲਾਉਣ ਵਾਲੇ ਸੋਸ਼ਲ ਮੀਡੀਆ, ਪੱਤਰਕਾਰਾਂ ਤੇ ਅਫਸਰ ਜੋ ਸਿੱਖੀ ਵਿਰੁੱਧ ਗਲਤ ਅਫਵਾਹਾਂ ਫੈਲਾ ਰਹੇ ਹਨ, ਉਨ੍ਹਾ ‘ਤੇ ਕਾਰਵਾਈ ਕਰ ਕੇ ਐਫਆਈਆਰ ਦਰਜ ਕਰਵਾਈ ਜਾਵੇ ਤੇ ਸਰਕਾਰ ਨੂੰ ਕਿਹਾ ਕਿ ਸਿੱਖਾਂ ਨੂੰ ਤੋੜਨ ਵਾਲੀਆਂ ਹਰਕਤਾਂ ਤੋਂ ਬਾਜ਼ ਆਵੇ।