ਪਾਵਰਕਾਮ ‘ਚ CHB ਵਜੋਂ ਕੰਮ ਕਰਦੇ ਮੁਲਾਜ਼ਮ ਖੰਭੇ ਤੋਂ ਡਿੱਗਣ ਕਾਰਨ ਮੌਤ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਬੁਢਲਾਡਾ : ਪਾਵਰਕਾਮ ‘ਚ ਸੀਐਚਬੀ ਵੱਜੋਂ ਕੰਮ ਕਰਦੇ ਮੁਲਾਜ਼ਮ ਦੀ ਖੰਭੇ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਇਸ ਦੇ ਬਾਅਦ ਪੋਸਟਮਾਰਟਮ ਲਈ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਬੁਢਲਾਡਾ ਲਿਆਂਦਾ ਗਿਆ ਹੈ। ਪਰ ਅਜੇ ਤੱਕ ਪੋਸਟਮਾਰਟਮ ਨਹੀਂ ਕੀਤਾ ਗਿਆ ਅਤੇ ਮੁਲਾਜ਼ਮਾਂ ਵੱਲੋਂ ਜਥੇਬੰਦੀ ਨਾਲ ਇਸ ਮਾਮਲੇ ’ਚ ਗੱਲਬਾਤ ਕਰਨ ਬਾਅਦ ਹੀ ਅਗਲੇਰੀ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।

ਇਕੱਤਰ ਕੀਤੇ ਵੇਰਵੇ ਅਨੁਸਾਰ ਕੁਲਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਗੋਬਿੰਦਪੁਰਾ ਸੀਐਚਬੀ ਵੱਜੋਂ ਪਾਵਰਕਾਮ ’ਚ ਕੰਮ ਕਰ ਰਿਹਾ ਸੀ। ਜਦ ਪਿੰਡ ਚੱਕ ਅਲੀਸ਼ੇਰ ਵਿਖੇ ਖੰਭੇ ‘ਤੇ ਚੜ੍ਹ ਕੇ ਬਿਜਲੀ ਠੀਕ ਕਰ ਰਿਹਾ ਸੀ ਤਾਂ ਇਸ ਦੌਰਾਨ ਤਾਰ ਹਿੱਲ ਗਈ ਅਤੇ ਹੇਠਾਂ ਧਰਤੀ ‘ਤੇ ਡਿੱਗ ਗਿਆ। ਆਸ ਪਾਸ ਦੇ ਲੋਕਾਂ ਵੱਲੋਂ ਜਦ ਚੁੱਕ ਕੇ ਉਸ ਨੂੰ ਨਜ਼ਦੀਕ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਹ ਰਸਤੇ ’ਚ ਦਮ ਤੋੜ ਗਿਆ। ਇਸ ਦੇ ਬਾਅਦ ਉਸ ਦੀ ਲਾਸ਼ ਹਸਪਤਾਲ ਬੁਢਲਾਡਾ ਪੋਸਟਮਾਰਟਮ ਲਈ ਲਿਆਂਦੀ ਗਈ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.