ਰੂਪਨਗਰ 18 ਮਾਰਚ (ਜੋਗਿੰਦਰ ਰਾਣਾ ): ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਧਮਕੀ ਦੇਣ ਵਾਲੇ ਸ਼ਖ਼ਸ ਨੂੰ ਰੋਪੜ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਦੀ ਪਛਾਣ ਦੀਪਕ ਸ਼੍ਰੀਮੰਤ ਵਾਸੀ ਮਹਾਰਾਸ਼ਟਰ ਵਜੋਂ ਹੋਈ ਹੈ। ਮੁਲਜ਼ਮ ਉੱਪਰ ਫਿਰੌਤੀ ਮੰਗਣ ਦਾ ਵੀ ਇਲਜ਼ਾਮ ਹੈ। ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਸੋਮਵਾਰ ਦੁਪਹਿਰ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਧਮਕੀ ਦੇਣ ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ‘ਚ ਮੋਰਿੰਡਾ ਵਿਖੇ ਐੱਫਆਈਆਰ ਦਰਜ ਹੋਈ ਸੀ ਜਿਸ ਤਹਿਤ ਕਾਰਵਾਈ ਕਰਦਿਆਂ ਰੋਪੜ ਪੁਲਿਸ ਨੇ ਦੀਪਕ ਸ਼੍ਰੀਮੰਤ ਨੂੰ 15 ਮਾਰਚ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ ਇਕ ਲੈਪਟਾਪ ਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ।