ਕੇਂਦਰ ਨੇ ਮੰਗੀ ਹੈ ਰਿਪੋਰਟ, ਨਹੀਂ ਕੀਤਾ ਜਾ ਰਿਹੈ ਪਰੇਸ਼ਾਨ : ਡਾ. ਬਲਬੀਰ ਸਿੰਘ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਬਠਿੰਡਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 58 ਸਾਲਾ ਮਾਂ ਚਰਨ ਕੌਰ ਨੇ ਇਨ-ਵਿਟ੍ਰੋ ਫਰਟੀਲਾਈਜੇਸ਼ਨ (ਆਈਵੀਐੱਫ) ਤਕਨੀਕ ਨਾਲ ਗਰਭ ਧਾਰਨ ਦੇ ਮਾਮਲੇ ਵਿਚ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਅਤੇ ਮਾਮਲੇ ਦੀ ਜਾਂਚ ਲਈ ਕਿਹਾ ਹੈ। ਪੰਜਾਬ ਦੇ ਸਿਹਤ ਵਿਭਾਗ ਨੇ ਜਦੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਜਦੋਂ ਇਸ ਸਬੰਧ ਵਿਚ ਪੁੱਛਿਆ ਤਾਂ ਨਾਰਾਜ਼ ਹੋ ਕੇ ਉਨ੍ਹਾਂ ਨੇ ਮੰਗਲਵਾਰ ਰਾਤ ਨੂੰ ਇਕ ਵੀਡੀਓ ਇੰਟਰਨੈੱਟ ਮੀਡੀਆ ’ਤੇ ਪਾ ਕੇ ਪੰਜਾਬ ਸਰਕਾਰ ’ਤੇ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ। ਇਸ ’ਤੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰਾਲੇ ਦਾ 14 ਮਾਰਚ ਦਾ ਇਕ ਪੱਤਰ ਸਾਂਝਾ ਕੀਤਾ ਜਿਸ ਵਿਚ ਚਰਨ ਕੌਰ ਦੇ ਆਈਵੀਐੱਫ ਇਲਾਜ ਦਾ ਵੇਰਵਾ ਮੰਗਿਆ ਗਿਆ ਸੀ। ਪੱਤਰ ਵਿਚ ਦੱਸਿਆ ਗਿਆ ਹੈ ਕਿ ਆਈਵੀਐੱਫ ਤਕਨੀਕ ਤਹਿਤ ਜਾਣ ਵਾਲੀ ਔਰਤ ਲਈ ਨਿਰਧਾਰਤ ਉਮਰ ਹੱਦ 21-50 ਸਾਲ ਹੈ, ਜਦਕਿ ਚਰਨ ਕੌਰ ਦੀ ਉਮਰ 58 ਸਾਲ ਹੈ। ਸਿਹਤ ਮੰਤਰੀ ਇਸ ਮਾਮਲੇ ਵਿਚ ਸਪੱਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਹੀ ਚਰਨ ਕੌਰ ਦੇ ਨਵਜੰਮੇ ਬੱਚੇ ਮਾਮਲੇ ਵਿਚ ਐਕਸ਼ਨ ਟੇਕਨ ਰਿਪੋਰਟ ਮੰਗੀ ਸੀ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਤੰਗ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਕੀਤਾ ਜਾਵੇਗਾ।

ਥਾਈਲੈਂਡ ’ਚ ਕੀਤਾ ਗਿਆ ਗਰਭ ਧਾਰਨ

ਸੂਤਰਾਂ ਅਨੁਸਾਰ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਥਾਈਲੈਂਡ ’ਚ ਗਰਭ ਧਾਰਨ ਕੀਤਾ ਹੈ ਕਿਉਂਕਿ ਭਾਰਤ ਵਿਚ ਪੰਜਾਹ ਸਾਲ ਦੀ ਉਮਰ ਤੋਂ ਬਾਅਦ ਕਿਸੇ ਵੀ ਔਰਤ ਨੂੰ ਆਈਵੀਐੱਫ ਤਕਨੀਕ ਨਾਲ ਗਰਭ ਧਾਰਨ ਨਹੀਂ ਕਰਵਾਇਆ ਜਾ ਸਕਦਾ। ਹਾਂ, ਗਰਭ ਧਾਰਨ ਕਰਨ ਵਾਲੀ ਔਰਤ ਦੀ ਸੰਭਾਲ ਇੱਥੇ ਕੀਤੀ ਜਾ ਸਕਦੀ ਹੈ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.