ਨਵੀਂ ਦਿੱਲੀ (ਏਜੰਸੀਆਂ) : ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਈਡੀ ਨੇ ਅੱਜ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਰਾਊਜ਼ ਐਵੇਨਿਊ ਕੋਰਟ ‘ਚ ਪੇਸ਼ ਕੀਤਾ। ਸੁਣਵਾਈ ਪੂਰੀ ਹੋਣ ਤੋਂ ਬਾਅਦ ਜਦੋਂ ਉਹ ਅਦਾਲਤ ਦੇ ਬਾਹਰ ਆਏ ਤਾਂ ਉਨ੍ਹਾਂ ਮੀਡੀਆ ਨੂੰ ਆਪਣਾ ਬਿਆਨ ਦਿੱਤਾ। ਜਦੋਂ ਮੀਡੀਆ ਵਾਲਿਆਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਉਹ ਕੋਈ ਸੰਦੇਸ਼ ਦੇਣਾ ਚਾਹੁੰਦੇ ਹਨ। ਇਸ ‘ਤੇ ਸੀਐਮ ਕੇਜਰੀਵਾਲ ਨੇ ਕਿਹਾ, “ਮੇਰੀ ਜ਼ਿੰਦਗੀ ਦੇਸ਼ ਨੂੰ ਸਮਰਪਿਤ ਹੈ। ਭਾਵੇਂ ਮੈਂ (ਜੇਲ੍ਹ) ਅੰਦਰ ਰਹਾਂ ਜਾਂ ਬਾਹਰ।” ਇਸ ਤੋਂ ਬਾਅਦ ਈਡੀ ਅਧਿਕਾਰੀ ਉਨ੍ਹਾਂ ਨੂੰ ਆਪਣੇ ਨਾਲ ਲੈ ਗਏ। ਦੱਸ ਦੇਈਏ ਕਿ ਈਡੀ ਦੀ ਟੀਮ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਈਡੀ ਨੇ ਅੱਜ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਅਤੇ ਪੁੱਛਗਿੱਛ ਲਈ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ। ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ਵਾਪਸ ਲੈ ਲਈ ਗਈ ਹੈ।