ਪਟਿਆਲਾ : ਸਥਾਨਕ ਬੱਸ ਸਟੈਂਡ ਚੌਂਕ ਨੇੜੇ ਪੀਆਰਟੀਸੀ ਦੀ ਬੱਸ ਹਾਦਸਾਗ੍ਰਸਤ ਹੋ ਜਾਣ ਕਾਰਨ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਨੇੜਲੇ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪੀਆਰਟੀਸੀ ਦੀ ਬੱਸ ਸ਼ਿਮਲਾ ਤੋਂ ਬਰਨਾਲਾ ਜਾ ਰਹੀ ਸੀ ਤੇ ਪਟਿਆਲਾ ਬੱਸ ਸਟੈਂਡ ਕੋਲ ਲਾਈਟਾਂ ਵਾਲੇ ਚੌਕ ‘ਚ ਪਲਟ ਗਈ। ਇਸ ਦੌਰਾਨ 20 ਦੇ ਕਰੀਬ ਸਵਾਰੀਆਂ ਦੇ ਸੱਟਾਂ ਲੱਗੀਆਂ ਜਿਨ੍ਹਾਂ ਵਿਚੋਂ ਦੋ ਗੰਭੀਰ ਜ਼ਖ਼ਮੀ ਹਨ। ਘਟਨਾ ਦਾ ਪਤਾ ਲੱਗਣ ‘ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਬੱਸ ਤੇ ਟਰੱਕ ਦੀ ਟੱਕਰ ਹੋਣ ਨਾਲ ਵਾਪਰਿਆ ਦੱਸਿਆ ਜਾ ਰਿਹਾ ਹੈ ਪ੍ਰੰਤੂ ਹਾਲੇ ਤਕ ਕਿਸੇ ਵੀ ਅਧਿਕਾਰੀ ਨੇ ਇਸਦੀ ਪੁਸ਼ਟੀ ਨਹੀਂ ਕੀਤੀ।