ਪੁਲਿਸ ਨੇ 24100 ਲੀਟਰ ਲਾਹਣ ਬਰਾਮਦ ਕੀਤੀ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਜਗਰਾਉਂ , 26 ਮਾਰਚ 2024 : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ‘ਤੇ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਆਬਕਾਰੀ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਨੇ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ। ਜਗਰਾਓਂ ਪੁਲੀਸ ਦੇ ਡੀਐਸਪੀ ਜਸਜੋਤ ਸਿੰਘ, ਆਬਕਾਰੀ ਅਫ਼ਸਰ ਹਰਜੋਤ ਸਿੰਘ ਦੀ ਅਗਵਾਈ ਹੇਠ ਇੱਕ ਸਾਂਝੀ ਟੀਮ ਨੇ ਐਕਸਾਈਜ਼ ਇੰਸਪੈਕਟਰ ਅਤੇ 30 ਪੁਲੀਸ ਮੁਲਾਜ਼ਮਾਂ ਦੇ ਨਾਲ ਮੰਗਲਵਾਰ ਨੂੰ ਸਿੱਧਵਾਂ ਬੇਟ ਇਲਾਕੇ ਵਿੱਚ ਸਤਲੁਜ ਦੇ ਕੰਢੇ ਛਾਪੇਮਾਰੀ ਕੀਤੀ। ਸਹਾਇਕ ਕਮਿਸ਼ਨਰ ਆਬਕਾਰੀ ਲੁਧਿਆਣਾ ਪੱਛਮੀ ਇੰਦਰਜੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਇਲਾਕੇ ਵਿੱਚ ਵਿਆਪਕ ਸਰਚ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਟੀਮ ਨੇ ਵੱਡੀਆਂ ਪਾਲੀਥੀਨ ਤਰਪਾਲਾਂ ਵਿੱਚ ਸਟੋਰ ਕੀਤੀ 24000 ਲੀਟਰ ਲਾਹਣ ਬਰਾਮਦ ਕੀਤੀ। ਤਸਕਰਾਂ ਨੇ ਪੋਲੀਥੀਨ ਦੀਆਂ ਤਰਪਾਲਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਸਤਲੁਜ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਦਰਿਆ ਦੇ ਕੰਢੇ ਲਾਹਣ ਛੁਪਾ ਕੇ ਨਾਜਾਇਜ਼ ਸ਼ਰਾਬ ਕੱਢਦੇ ਸਨ। ਉਨ੍ਹਾਂ ਦੱਸਿਆ ਕਿ ਇੱਕ ਘਰ ਵਿੱਚ ਜ਼ਮੀਨਦੋਜ਼ ਖੋਦਾਈ ਵਿੱਚ 100 ਲੀਟਰ ਲਾਹਣ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੋਲੀਥੀਨ ਤਰਪਾਲਾਂ ਵਿੱਚ ਪਾਈ ਗਈ 24000 ਲੀਟਰ ਲਾਹਣ ਨੂੰ ਲਾਵਾਰਿਸ ਕਰਕੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਏ.ਈ.ਟੀ.ਸੀ ਇੰਦਰਜੀਤ ਸਿੰਘ ਨਾਗਪਾਲ ਨੇ ਕਿਹਾ ਕਿ ਅਸੀਂ ਸਤਲੁਜ ਦੇ ਨੇੜੇ ਪੈਂਦੇ ਪਿੰਡਾਂ ਵਿੱਚ ਆਪਣੀ ਤਲਾਸ਼ੀ ਮੁਹਿੰਮ ਜਾਰੀ ਰੱਖਾਂਗੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਲੁਧਿਆਣਾ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਕਿਉਂਕਿ ਚੋਣਾਂ ਦੌਰਾਨ ਸ਼ਾਂਤਮਈ ਮਾਹੌਲ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.