ਕਾਂਗਰਸ ਤੇ ਆਪ ਦਾ ਹੈ ਪੰਜਾਬ ‘ਚ ਗੁਪਤ ਗੱਠਜੋੜ : ਬਿਕਰਮ ਸਿੰਘ ਮਜੀਠੀਆ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਅੰਮ੍ਰਿਤਸਰ : ਲੋਕ ਸਭਾ ਚੋਣਾਂ 2024 ਨੂੰ ਲੈ ਕੇ ਹੁਣ ਰਾਜਨੀਤਿਕ ਪੂਰੀ ਤਰੀਕੇ ਗਰਮਾ ਚੁੱਕੀ ਹੈ। ਹਰੇਕ ਪਾਰਟੀ ਵੱਲੋਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਅੱਜ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਬਾਈਪਾਸ ਤੇ ਇੱਕ ਨਿੱਜੀ ਰੈਸਟੋਰੈਂਟ ਦੇ ਵਿੱਚ ਭਰਵੀਂ ਮੀਟਿੰਗ ਕੀਤੀ ਗਈ । ਜਿਸ ਵਿੱਚ ਬਿਕਰਮ ਸਿੰਘ ਮਜੀਠੀਆ ਵੀ ਪਹੁੰਚੇ ।

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਇਹ ਐਲਾਨ ਕੀਤਾ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਹੋਣਗੇ । ਇਸ ਸਬੰਧੀ ਉਹ ਪਾਰਟੀ ਹਾਈ ਕਮਾਂਡ ਨਾਲ ਵਿਚਾਰ ਕਰਨਗੇ ਤੇ ਜਲਦ ਹੀ ਅਨਿਲ ਜੋਸ਼ੀ ਨੂੰ ਓਫਿਸ਼ੀਅਲ ਤੌਰ ਤੇ ਵੀ ਅੰਮ੍ਰਿਤਸਰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀ ਐਲਾਨੇ ਜਾਣਗੇ। 

ਅੱਗੇ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਹਰੇਕ ਪਾਰਟੀ ਆਪਣੇ ਉਮੀਦਵਾਰ ਦਾ ਐਲਾਨ ਕਰ ਰਹੀ ਹੈ। ਲੇਕਿਨ ਭਾਜਪਾ ਵੱਲੋਂ ਇੱਕ ਦੇਸ਼ ਤੋਂ ਆਪਣਾ ਉਮੀਦਵਾਰ ਲਿਆ ਕੇ ਅੰਮ੍ਰਿਤਸਰ ਵਿੱਚ ਲਗਾ ਦਿੱਤਾ ਗਿਆ ਜੋ ਕਿ ਅਮਰੀਕਾ ਦੀਆਂ ਗੱਲਾਂ ਕਰਦੇ ਹਨ ਅਤੇ ਵਪਾਰ ਦੇ ਲਈ ਬਾਰਡਰ ਖੁਲਵਾਉਣ ਦੀ ਗੱਲ ਕਰਦੇ ਹਨ ।

ਮਜੀਠੀਆ ਨੇ ਕਿਹਾ ਕਿ ਉਹਨਾਂ ਤੋਂ ਇਹ ਪੁੱਛਿਆ ਜਾਵੇ ਕਿ ਆਖਰ ਵਪਾਰ ਦੇ ਲਈ ਬਾਰਡਰ ਬੰਦ ਕਰਵਾਏ ਕਿੰਨੇ ਸਨ । ਭਗਵੰਤ ਮਾਨ ਤੇ ਤੰਜ ਕਸਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਂਗਰਸ ਦੇ ਨਾਲ ਪੰਜਾਬ ਦੇ ਵਿੱਚ ਗੁਪਤ ਗੱਠ ਜੋੜ ਹੈ । ਦਿਨ ਵੇਲੇ ਇਹਨਾਂ ਦਾ ਆਮ ਆਦਮੀ ਪਾਰਟੀ ਦਾ ਤੇ ਕਾਂਗਰਸ ਦਾ ਗਠਜੋੜ ਹੈ ਅਤੇ ਰਾਤ ਸਮੇਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਦਾ ਭਾਜਪਾ ਦੇ ਨਾਲ ਗਠਜੋੜ ਹੈ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.