ਗੁਰਦਾਸਪੁਰ : ਬਟਾਲਾ ਪੁਲਿਸ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਕਾਲਾ ਨੰਗਲ ਦੀ ਸ਼ਮਸ਼ਾਨ ਘਾਟ ਚੋਂ ਸਵੇਰੇ ਇੱਕ 24 ਸਾਲਾ ਨੌਜਵਾਨ ਦੀ ਲਾਸ਼ ਦਰਖਤ ਨਾਲ ਲਟਕਦੀ ਪਾਈ ਗਈ। ਲਾਸ਼ ਇਸ ਹਾਲਾਤ ਵਿਚ ਮਿਲਣ ਨਾਲ ਸਮੁੱਚੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐਸਐਚ ਓ ਸਰਦਾਰ ਸੁਖਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਦੇ ਪਹੁੰਚੇ ਅਤੇ ਉਹਨਾਂ ਵੱਲੋਂ ਜਾਂਚ ਸ਼ੁਰੂ ਕੀਤੀ ਗਈ।
ਉਥੇ ਹੀ ਇੱਕ ਚਸ਼ਮਦੀਦ ਨੇ ਦੱਸਿਆ ਕਿ ਸਵੇਰੇ ਉਹਨਾਂ ਲਾਸ਼ ਦਾ ਪਤਾ ਲੱਗਾ ਅਤੇ ਉਹਨਾਂ ਨੂੰ ਪੁਲਿਸ ਨੂੰ ਸੂਚਿਤ ਕੀਤਾ। ਦੂਜੇ ਪਾਸੇ ਥਾਣਾ ਸਦਰ ਦੇ ਐਸਐਚ ਓ ਦਾ ਕਹਿਣਾ ਹੈ ਕਿ 24 ਸਾਲਾ ਨੌਜਵਾਨ ਦੀ ਲਾਸ਼ ਲਟਕਦੀ ਪਾਈ ਗਈ ਹੈ ਅਤੇ ਮ੍ਰਿਤਕ ਦੀ ਜੇਬ ਵਿੱਚੋਂ ਕੁਝ ਮੈਡੀਕਲ ਪਰਚੀਆਂ ਮਿਲੀਆਂ ਹਨ ਜਿਸ ਤੋਂ ਲੱਗਦਾ ਹੈ ਕਿ ਉਹ ਵਰਿੰਦਾਵਣ ਯੂਪੀ ਦਾ ਰਹਿਣ ਵਾਲਾ ਹੈ। ਉਹਨਾਂ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਇਦਾਂ ਲੱਗ ਰਿਹਾ ਹੈ ਕਿ ਇਸ ਨੌਜਵਾਨ ਨੇ ਆਤਮਹੱਤਿਆ ਕੀਤੀ ਹੈ ।ਫਿਲਹਾਲ ਅਗਲੀ ਜਾਂਚ ਜਾਰੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਇਸਦੇ ਪਰਿਵਾਰਕ ਮੈਬਰਾਂ ਨਾਲ ਵੀ ਰਾਬਤਾ ਕਾਇਮ ਕੀਤਾ ਜਾਵੇਗਾ।