NHAI ਪ੍ਰੋਜੈਕਟ ਲਈ ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨ ਆਹਮੋ-ਸਾਹਮਣੇ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਤਰਨਤਾਰਨ : NHAI ਪ੍ਰੋਜੈਕਟ ਲਈ ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨ ਆਹਮੋ-ਸਾਹਮਣੇ : ਤਰਨਤਾਰਨ ਸਾਹਿਬ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। NHAI ਪ੍ਰੋਜੈਕਟ ਲਈ ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ।  ਇਸ ਮੌਕੇ ਪਿੰਡ ਧੂੰਦਾ ਵਿੱਚ ਕਿਸਾਨਾਂ ਦਾ ਵੱਡਾ ਇਕੱਠ ਹੋ ਗਿਆ। ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਲਈ ਭਾਰੀ ਪੁਲਿਸ ਬਲ ਨਾਲ  ਪ੍ਰਸ਼ਾਸਨ ਪਹੁੰਚਿਆ। ਕਿਸਾਨਾਂ ਵੱਲੋਂ ਜ਼ਮੀਨ ਦਾ ਉਚਿੱਤ ਮੁੱਲ ਨਾ ਮਿਲਣ ਕਾਰਨ ਭਾਰੀ ਵਿਰੋਧ ਕੀਤਾ ਜਾ ਰਿਹਾ।

 ਜ਼ਿਲਾ ਤਰਨ ਤਾਰਨ ਦੇ ਵੱਖ ਵੱਖ ਪਿੰਡਾਂ ਵਿੱਚ ਨਿਕਲਣ ਵਾਲੇ ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਲਈ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਕਾਰ ਤਕਰਾਰ ਦੀ ਸਥਿਤੀ ਬਣੀ ਹੋਈ ਹੈ। ਇਸੇ ਦੇ ਚੱਲਦੇ ਅੱਜ ਭਾਰੀ ਪੁਲਿਸ ਬਲ ਦੇ ਨਾਲ ਜ਼ਮੀਨਾ ਐਕਵਾਇਰ ਕਰਨ ਲਈ ਬਲਾਕ ਖਡੂਰ ਸਾਹਿਬ ਦੇ ਪਿੰਡ ਧੂੰਦਾ,ਖੱਖ, ਝੰਡੇਰ ਮਹਾਪੁਰਖਾਂ ਅਤੇ ਫਤਿਆਬਾਦ ਆਦਿ ਪਹੁੰਚਿਆਂ ਜਿੱਥੇ ਕਿਸਾਨ ਜੱਥੇਬੰਦੀਆਂ ਦੇ ਵਿਰੋਧ ਅੱਗੇ ਉਹਨਾਂ ਨੂੰ ਝੁਕਣਾ ਪਿਆ। ਇਸ ਮੌਕੇ ਪਹੁੰਚੇ ਡੀ ਐਸ ਪੀ ਗੋਇੰਦਵਾਲ ਸਾਹਿਬ ਰਵੀਸ਼ੇਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਧੱਕੇ ਨਾਲ ਕਿਸੇ ਦੀ ਜ਼ਮੀਨ ਐਕਵਾਇਰ ਨਹੀਂ ਕੀਤੀ ਜਾਵੇਗੀ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.