ਫਾਜ਼ਿਲਕਾ ‘ਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਪੁਲਿਸ ਨੇ ਸਤਲੁਜ ਦਰਿਆ ਰਾਹੀਂ ਪਾਕਿਸਤਾਨ ਤੋਂ 36 ਕਿਲੋ ਹੈਰੋਇਨ ਲਿਆਉਣ ਦੇ ਦੋਸ਼ ਚੌਥੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਮੈਡੀਕਲ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ ਸੀ ਜਦਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ 5 ਅਗਸਤ 2023 ਨੂੰ ਫਿਰੋਜ਼ਪੁਰ ਖੇਤਰ ‘ਚ ਹੜ੍ਹਾਂ ਦੇ ਦਿਨਾਂ ਦੌਰਾਨ 36 ਕਿਲੋ ਹੈਰੋਇਨ ਪਾਕਿਸਤਾਨ ਤੋਂ ਮੰਗਵਾਈ ਗਈ ਸੀ। ਜਿਸ ‘ਤੇ ਪੁਲਿਸ ਨੇ ਕਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਸੀ।
ਇਸ ਮਾਮਲੇ ਵਿਚ ਪਹਿਲਾਂ ਤਿੰਨ ਮੁਲਜ਼ਮਾਂ ਗੱਗਾ ਗਿੱਲ, ਵੀਰ ਸਿੰਘ ਵੀਰੂ, ਕੁਲਵੰਤ ਸਿੰਘ ਕਾਂਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਵਿਚ ਪੁਲਿਸ ਨੇ ਹੁਣ ਚੌਥੇ ਆਰੋਪੀ ਨੂੰ ਫਿਰੋਜ਼ਪੁਰ ਦੇ ਇਲਾਕੇ ਵਿਚੋਂ ਗ੍ਰਿਫਤਾਰ ਕਰ ਲਿਆ ਹੈ। ਉਸ ਦੀ ਪਛਾਣ ਸਿਕੰਦਰ ਸਿੰਘ ਵਾਸੀ ਪਿੰਡ ਦੀਪ ਸਿੰਘ ਵਾਲਾ ਵਜੋਂ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਿਸ ਵਿਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਬਾਕੀ ਦੋ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।






