ਅਮਰੀਕਾ : ਅਮਰੀਕਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੈਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਜੋਂ ਹੋਈ ਹੈ।
ਮ੍ਰਿਤਕ ਸੁਲਤਾਨਪੁਰ ਲੋਧੀ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਖਬਰ ਮਿਲਦੇ ਹੀ ਇਲਾਕੇ ‘ਚ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਕੁਝ ਸਾਲ ਪਹਿਲਾਂ ਹੀ ਪਰਿਵਾਰ ਸਮੇਤ ਪੱਕੇ ਤੌਰ ‘ਤੇ ਅਮਰੀਕਾ ਗਿਆ ਸੀ ਅਤੇ ਅਜੇ ਕੁਆਰਾ ਸੀ। ਉਸ ਦਾ ਸਾਰਾ ਪਰਿਵਾਰ ਅਮਰੀਕਾ ਵਿੱਚ ਹੀ ਰਹਿ ਰਿਹਾ ਹੈ।