ਬਰੈਂਪਟਨ : ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਬਰੈਂਪਟਨ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਵਾਸੀ ਫਗਵਾੜਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨਸਾਰ ਉਹ ਆਪਣੇ ਘਰ ਤੋਂ ਕਾਰ ਵਿੱਚ ਸਵਾਰ ਹੋ ਕੇ ਕੰਮ ਜਾ ਰਿਹਾ ਸੀ ਤਾਂ ਉਸ ਦੀ ਰਸਤੇ ਵਿਚ ਇਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਨੌਜਵਾਨ ਦੀ ਹਾਦਸੇ ਵਿਚ ਮੌਕੇ ‘ਤੇ ਹੀ ਮੌਤ ਹੋ ਗਈ। ਜਿਵੇਂ ਹੀ ਇਹ ਦੁਖਦਾਇਕ ਖਬਰ ਇਲਾਕੇ ਵਿਚ ਪੁੱਜੀ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜੋ ਪਿਛਲੇ ਕਰੀਬ ਪੰਜ ਸਾਲਾਂ ਤੋਂ ਕੈਨੇਡਾ ਰਹਿ ਰਿਹਾ ਸੀ।






