ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ 1 ਜਨਵਰੀ ਤੱਕ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ।
ਇਸ ਦੇ ਲਈ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਨਿਰਦੇਸ਼ ਦਿੱਤੇ ਹਨ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ‘ਚ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਰਹੇਗੀ।
1 ਜਨਵਰੀ 2025 ਤੱਕ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲੀਵਰੀ ‘ਤੇ ਵੀ ਪਾਬੰਦੀ ਰਹੇਗੀ। ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਦੇ ਸਹਿਯੋਗ ਨਾਲ ਇੱਕ ਕਾਰਜ ਯੋਜਨਾ ਬਣਾਈ ਜਾਵੇਗੀ। ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 21 ਫੋਕਸ ਪੁਆਇੰਟਾਂ ‘ਤੇ ਆਧਾਰਿਤ ਸਰਦ ਰੁੱਤ ਕਾਰਜ ਯੋਜਨਾ ਤਿਆਰ ਕਰ ਰਹੀ ਹੈ।






