ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਜ਼ੀਰਾ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹਿੰਸਕ ਝੜਪ ਹੋ ਗਈ ਹੈ। ਝੜਪ ਦੌਰਾਨ ਇੱਕ ਦੂਜੇ ‘ਤੇ ਇੱਟਾਂ-ਰੋੜਿਆਂ ਨਾਲ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਜਾਣਕਾਰੀ ਦੇ ਅਨੁਸਾਰ ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖਮੀ ਹੋਇਆ ਹੈ।
ਜਾਣਕਾਰੀ ਅਨੁਸਾਰ ਜ਼ੀਰਾ ਦੇ ਸਾਵਨ ਮੱਲ ਸਕੂਲ ’ਚ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਚੱਲ ਰਹੀ ਸੀ ਇਸ ਦੌਰਾਨ ਦੋ ਗੁੱਟਾਂ ਵਿਚਾਲੇ ਹਿੰਸਕ ਝੜਪ ਹੋ ਗਈ। ਦੋਹਾਂ ਧਿਰਾਂ ਵੱਲੋਂ ਇੱਕ ਦੂਜੇ ‘ਤੇ ਗੋਲੀਆਂ ਚਲਾਈਆਂ ਗਈਆਂ। ਝੜਪ ਦੌਰਾਨ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਵੀ ਜ਼ਖਮੀ ਹੋ ਗਏ। ਜ਼ੀਰਾ ਨੇ ਆਪ ਵਿਧਾਇਕ ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਗਏ ਹਨ।






