ਮੁੱਖ ਮੰਤਰੀ ਭਗਵੰਤ ਮਾਨ ਨੇ ਆੜ੍ਹਤੀਆਂ ਨਾਲ ਅੱਜ ਮੀਟਿੰਗ ਕੀਤੀ ਹੈ।ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀ ਹਰ ਮੰਗ ਪੂਰੀ ਕੀਤੀ ਜਾਵੇਗੀ। ਆੜ੍ਹਤੀਆਂ ਦੀਆਂ ਸਾਰੀਆਂ ਮੰਗਾਂ ਕੇਂਦਰ ਅੱਗੇ ਉਠਾਵਾਂਗੇ। ਆੜ੍ਹਤੀਆਂ ਨੇ ਕੇਂਦਰ ਤੋਂ ਬਕਾਇਆ ਆਰਡੀਐਫ ਦਿਵਾਉਣ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਨੇ ਆੜ੍ਹਤੀਆਂ ਨੂੰ ਫੀਸ ਵਜੋਂ 192 ਕਰੋੜ ਰੁਪਏ ਦੇਣੇ ਹਨ। ਮੁੱਖ ਮੰਤਰੀ ਨੇ ਈਪੀਐਫ ਦੇ ਬਕਾਇਆ 50 ਕਰੋੜ ਰੁਪਏ ਦੇਣ ਦੇ ਮੁੱਦੇ ‘ਤੇ ਵੀ ਚਰਚਾ ਕੀਤੀ। ਸੀਐਮ ਨੇ ਕਿਹਾ ਕਿ ਲੋੜ ਪਈ ਤਾਂ FCI ਨਾਲ ਕਾਨੂੰਨੀ ਲੜਾਈ ਲੜਨ ਲਈ ਤਿਆਰ ਹਾਂ।






