ਭਾਰਤ ਦੇ ਮਸ਼ਹੂਰ ਕਾਰੋਬਾਰੀ ਰਤਨ ਟਾਟਾ ਦਾ ਬੁੱਧਵਾਰ ਦੇਰ ਰਾਤ ਦਿਹਾਂਤ ਹੋ ਗਿਆ। ਜਿਸ ਕਾਰਨ ਭਾਰਤ ਵਿਚ ਸੋਗ ਦੀ ਲਹਿਰ ਹੈ। ਹਰ ਕੋਈ ਆਪਣਾ ਦੁੱਖ ਪ੍ਰਗਟ ਕਰ ਰਿਹਾ ਹੈ। ਇਸ ਸੰਦਰਭ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਤਨ ਟਾਟਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਟਾਟਾ ਸੰਨਜ਼ ਦੇ ਚੇਅਰਮੈਨ ਚੰਦਰਸ਼ੇਖਰਨ ਨੂੰ ਪੱਤਰ ਲਿਖਿਆ ਹੈ।

photo
ਉਨ੍ਹਾਂ ਨੇ ਪੱਤਰ ‘ਚ ਲਿਖਿਆ ਕਿ ਰਤਨ ਟਾਟਾ ਇਕ ਬਿਜ਼ਨੈੱਸ ਆਈਕਨ ਤੋਂ ਜ਼ਿਆਦਾ ਸਨ। ਉਨ੍ਹਾਂ ਨੂੰ ਉਨ੍ਹਾਂ ਦੇ ਦ੍ਰਿਸ਼ਟੀਕੋਣ ਅਤੇ ਮਨੁੱਖਤਾ ਲਈ ਕੀਤੇ ਕੰਮਾਂ ਲਈ ਯਾਦ ਕੀਤਾ ਜਾਵੇਗਾ। ਉਹ ਸੱਤਾਧਾਰੀ ਬੰਦਿਆਂ ਅੱਗੇ ਸੱਚ ਬੋਲਣ ਦੀ ਹਿੰਮਤ ਰੱਖਦੇ ਸਨ। ਮੈਂ ਉਨ੍ਹਾਂ ਨਾਲ ਨੇੜਿਓਂ ਕੰਮ ਕੀਤਾ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ।






