ਨੈਸ਼ਨਲ ਹਾਈਵੇਅ ਤੋਂ ਕਿਸਾਨ ਨਹੀਂ ਚੁੱਕਣਗੇ ਧਰਨਾ, ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਫਗਵਾੜਾ : ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ ਉੱਤੇ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਅਤੇ ਫਗਵਾੜਾ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜੋ ਕਿ ਬੇਸਿੱਟਾ ਰਹੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਫ਼ਿਲਹਾਲ ਇਹ ਧਰਨਾ ਨਹੀਂ ਚੁੱਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਵਿਸ ਲਾਈਨ ਬੰਦ ਨਹੀਂ ਕੀਤੀ ਜਾਵੇਗੀ ਤੇ ਰਾਹਗੀਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।


ਜ਼ਿਕਰਯੋਗ ਹੈ ਕਿ ਕਿ ਕੱਲ੍ਹ ਤੋਂ ਹੀ ਇਸ ਹਾਈਵੇਅ ’ਤੇ ਕਿਸਾਨ ਧਰਨਾ ਲਗਾ ਕੇ ਬੈਠੇ ਹੋਏ ਹਨ, ਜਿਸ ਕਾਰਨ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ।

ਹੁਸ਼ਿਆਰਪੁਰ -ਦਸੂਹਾ ਵਿਖੇ ਵੀ ਕਿਸਾਨਾਂ ਵੱਲੋਂ ਧਰਨਾ

ਉੱਧਰ ਹੁਸ਼ਿਆਰਪੁਰ-ਦਸੂਹਾ ਦੇ ਦਿੱਲੀ ਜੰਮੂ ਨੈਸ਼ਨਲ ਹਾਈਵੇਅ ‘ਤੇ ਅੱਜ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਰੋਡ ਜਾਮ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਝੋਨੇ ਦੀ ਲਿਫਟਿੰਗ ਅਤੇ ਕਮਿਸ਼ਨ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਟ ਬੰਦ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਪਰਮਿੰਦਰ ਸਿੰਘ ਭੁੱਲਾ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਭਾਰੀ ਪ੍ਰੇਸ਼ਾਨ ਕੀਤਾ ਹੈ।

ਲਗਾਤਾਰ 18 ਦਿਨਾਂ ਤੋਂ ਕਿਸਾਨ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਵੇਚਣ ਲਈ ਸੰਘਰਸ਼ ਕਰ ਰਹੇ ਹਨ। ਹੁਣ ਦਲਾਲਾਂ ਨੇ ਕਿਸਾਨਾਂ ਨੂੰ ਲੁੱਟਣ ਦਾ ਨਵਾਂ ਤਰੀਕਾ ਲੱਭ ਲਿਆ ਹੈ। ਕਮਿਸ਼ਨ ਏਜੰਟ ਕਿਸਾਨਾਂ ਤੋਂ 200 ਰੁਪਏ ਪ੍ਰਤੀ ਕੁਇੰਟਲ ਝੋਨੇ ਦੀ ਨਜਾਇਜ਼ ਕਟੌਤੀ ਕਰ ਰਹੇ ਹਨ, ਜੋ ਕਿ ਸਰਾਸਰ ਧੱਕਾ ਹੈ। ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਹ ਸਭ ਬੰਦ ਨਹੀਂ ਹੋ ਜਾਂਦਾ ਅਤੇ ਸਰਕਾਰ ਚੁੱਕਣਾ ਸ਼ੁਰੂ ਨਹੀਂ ਕਰਦੀ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.