ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ, ਮਾਣਹਾਨੀ ਦਾ ਨੋਟਿਸ ਜਾਰੀ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਨਗਰ ਨਿਗਮਾਂ ਅਤੇ ਕੌਂਸਲਾਂ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ 15 ਦਿਨਾਂ ਅੰਦਰ ਜਾਰੀ ਕਰਨ ਦੇ 14 ਅਕਤੂਬਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਹਾਈਕੋਰਟ ਨੇ ਮੁੱਖ ਸਕੱਤਰ ਅਤੇ ਰਾਜ ਚੋਣ ਕਮਿਸ਼ਨਰ ਵਿਰੁੱਧ ਮਾਣਹਾਨੀ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਅਗਲੀ ਸੁਣਵਾਈ ਤੱਕ 10 ਦਿਨਾਂ ਦੇ ਅੰਦਰ ਹੁਕਮਾਂ ‘ਤੇ ਕਾਰਵਾਈ ਨਾ ਕੀਤੀ ਗਈ ਤਾਂ ਦੋਸ਼ੀ ‘ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।  

ਇਸ ਮਾਮਲੇ ਵਿਚ ਮਾਲੇਰਕੋਟਲਾ ਨਿਵਾਸੀ ਬੇਅੰਤ ਨੇ ਦਾਇਰ  ਜਨਹਿੱਤ ਪਟੀਸ਼ਨ ਵਿਚ ਹਾਈਕੋਰਟ ਨੂੰ ਦੱਸਿਆ ਕਿ  ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖ਼ਤਮ ਹੋ ਚੁੱਕੀਆਂ, ਕਈਆਂ ਦਾ ਕਾਰਜਕਾਲ ਖਤਮ ਹੋਏ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਜਿਸ ਕਾਰਨ ਇੱਥੇ ਸਾਰੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। 

ਪਟੀਸ਼ਨ ਮੁਤਾਬਕ ਰਾਜ ਦੀਆਂ ਜ਼ਿਆਦਾਤਰ ਨਗਰ ਕੌਂਸਲਾਂ ਦਾ ਕਾਰਜਕਾਲ ਦਸੰਬਰ 2022 ਵਿੱਚ ਖਤਮ ਹੋ ਗਿਆ ਹੈ, ਪਰ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਅਦਾਲਤ ਨੂੰ ਦੱਸਿਆ ਗਿਆ ਕਿ 1 ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜੋ ਕਿ 1 ਨਵੰਬਰ 2023 ਨੂੰ ਹੋਣੀਆਂ ਸਨ ਪਰ ਅੱਜ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। 

ਪਟੀਸ਼ਨ ਅਨੁਸਾਰ ਉਨ੍ਹਾਂ ਨੇ ਸਰਕਾਰ ਨੂੰ ਚੋਣਾਂ ਕਰਵਾਉਣ ਲਈ 5 ਜੁਲਾਈ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ, ਜਿਸ ਕਰਕੇ ਹੁਣ ਉਹ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਹਦਾਇਤਾਂ ਦੀ ਮੰਗ ਕਰਨ ਲਈ ਮਜ਼ਬੂਰ ਹਨ । 
 ਸਰਕਾਰ ਨੂੰ ਚੋਣਾਂ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਸੰਵਿਧਾਨ ਮੁਤਾਬਕ ਨਗਰ ਕੌਂਸਲ ਚੋਣਾਂ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਕਰਵਾਉਣਾ ਜ਼ਰੂਰੀ ਹੈ ਪਰ ਸਰਕਾਰ ਨੇ ਅਜੇ ਤੱਕ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। 

ਇੱਕ ਹੋਰ ਪਟੀਸ਼ਨ ਵਿੱਚ ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਸਰਕਾਰ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਨਹੀਂ ਕਰਵਾਈਆਂ। ਪਿਛਲੇ ਮਹੀਨੇ ਹਾਈਕੋਰਟ ਨੇ ਆਪਣਾ ਫੈਸਲਾ ਦਿੰਦੇ ਹੋਏ 15 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦਾ ਹੁਕਮ ਦਿੱਤਾ ਸੀ। ਪਰ 29 ਅਕਤੂਬਰ ਦੀ ਸਮਾਂ ਸੀਮਾ ਪੂਰੀ ਹੋਣ ਤੋਂ ਬਾਅਦ ਵੀ ਸਰਕਾਰ ਵੱਲੋਂ ਪੰਜ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਲਈ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਪਟੀਸ਼ਨਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.