ਸੁਖਬੀਰ ‘ਤੇ ਹੋਏ ਹਮਲੇ ਨੂੰ ਨਾਕਾਮ ਕਰਨ ਵਾਲੇ ਪੁਲਿਸ ਅਫ਼ਸਰ ਨੇ ਬਿਆਨ ਕੀਤੀ ਹਕੀਕਤ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾਦਾਰ ਵਜੋਂ ਸੇਵਾ ਕਰ ਰਹੇ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਨਾਕਾਮ ਕਰਨ ਵਾਲੇ ਪੁਲਿਸ ਅਫ਼ਸਰ ਜਸਵੀਰ ਸਿੰਘ ਦਾ ਬਿਆਨ ਵੀ ਸਾਹਮਣੇ ਆ ਗਿਆ ਹੈ। ਇਕ ਵੀਡੀਓ ਰਾਹੀਂ ਉਨ੍ਹਾਂ ਘਟਨਾ ਦੀ ਸਾਰੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਗਰ ਇਹ ਪੁਲਿਸ ਅਫ਼ਸਰ ਗੋਲ਼ੀ ਚਲਾਉਣ ਵਾਲੇ ਮੁਲਜ਼ਮ ਦਾ ਹੱਥ ਫੜ ਕੇ ਉੱਪਰ ਵੱਲ ਨੂੰ ਕਰਦਾ ਤਾਂ ਅਣਸੁਖਾਵੀਂ ਘਟਨਾ ਵਾਪਰ ਸਕਦੀ ਸੀ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਕਸ ‘ਤੇ ਲਿਖਿਆ ਹੈ ਕਿ ਪੰਜਾਬ ਪੁਲਿਸ ਨੇ ਅੱਜ ਇਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2024 Prime Uday. All Rights Reserved | Designed by BringBrandOn.