ਅੱਜ ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਨੇ ਲਾਈਵ ਹੋਏ । ਡੱਲੇਵਾਲ ਨੇ ਕਿਹਾ ਕਿ ਇਹ ਜੋ ਲੜਾਈ ਲੜੀ ਜਾ ਰਹੀ ਇਹ MSP, ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਲੜੀ ਜਾ ਰਹੀ ਹੈ ਜੋ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਸੋ ਇਸ ਲੜਾਈ ਨੂੰ ਜਿੱਤਣਾ ਬਹੁਤ ਜ਼ਰੂਰੀ ਹੈ। ਸਰਕਾਰ ਮੋਰਚੇ ਨੂੰ ਕਮਜ਼ੋਰ ਕਰਨ ਦੀ ਕੋਸਿਸ਼ ਕਰ ਰਹੀ ਹੈ। ਡੱਲੇਵਾਲ ਨੇ ਅਪੀਲ ਕੀਤੀ ਕਿ ਹਰ ਘਰ ਵਿਚੋਂ ਇਕ -ਇਕ ਜੀਅ ਨੂੰ ਮੋਰਚੇ ’ਚ ਜ਼ਰੂਰ ਪਹੁੰਚੇ।
ਡੱਲੇਵਾਲ ਨੇ ਕਿਹਾ ਕਿ ਬੀਤੀ ਰਾਤ ਸਰਕਾਰ ਨੇ ਇਕ ਹੋਰ ਕੋਸ਼ਿਸ ਕੀਤੀ ਮੋਰਚੇ ਨੂੰ ਕਿਵੇਂ ਫੇਲ੍ਹ ਕੀਤਾ ਜਾਵੇ। ਸਰਕਾਰ ਮੋਰਚੇ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੈਂ ਧੰਨਵਾਦੀ ਹਾਂ ਮੀਡੀਆ ਦਾ ਜਿਨ੍ਹਾਂ ਨੇ ਇਸ ਗੱਲ ਨੂੰ ਜਨਤਕ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਕੋਸ਼ਿਸ ਪਹਿਲਾ ਵੀ ਕੀਤੀ ਗਈ ਸੀ।