ਲੁਧਿਆਣਾ : ਲੁਧਿਆਣਾ ਵਿਖੇ ਹਿੰਦੂ ਸੰਗਠਨਾਂ ਵੱਲੋਂ ਬੰਗਲਾਦੇਸ਼ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਹੈ। ਸੈਂਕੜੇ ਦੀ ਸੰਖਿਆ ’ਚ ਇਕੱਠੇ ਹੋਏ ਵੱਖ-ਵੱਖ ਸੰਗਠਨਾਂ ਦੇ ਆਗੂਆਂ ਨੇ ਬੰਗਲਾਦੇਸ਼ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਭਾਰਤ ਸਰਕਾਰ ਤੋਂ ਬੰਗਲਾਦੇਸ਼ ਵਿਚ ਰਹਿ ਰਹੇ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦੀ ਅਪੀਲ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਬੰਗਲਾਦੇਸ਼ ’ਚ ਰਹਿ ਰਹੇ ਹਿੰਦੂਆਂ ਦੀ ਹਾਲਾਤ ਬਹੁਤ ਹੀ ਤਰਸਯੋਗ ਹੈ ਉਹਨਾਂ ਨੇ ਕਿਹਾ ਕਿ ਉਥੇ ਹਿੰਦੂ ਆਗੂਆਂ ਦੀ ਹੱਤਿਆ ਕੀਤੀ ਜਾ ਰਹੀ ਹੈ ਅਤੇ ਮੰਦਰ ਢਾਹੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਇਹ ਸਭ ਉਥੇ ਦੀ ਸਰਕਾਰ ਵੱਲੋਂ ਇੱਕ ਸਾਜ਼ਿਸ਼ ਦੇ ਤਹਿਤ ਕੀਤਾ ਜਾ ਰਿਹਾ। ਜਿਸ ਕਾਰਨ ਉਹ ਭਾਰਤ ਸਰਕਾਰ ਤੋਂ ਅਪੀਲ ਕਰਦੇ ਹਨ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਉਹ ਦਖ਼ਲ ਦੇਖ ਕੇ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।