ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਪੰਜਾਬ ਤੇ ਪੰਜਾਬੀਆਂ ਲਈ ਬੇਹੱਦ ਕੀਮਤੀ : ਹਰਪਾਲ ਸਿੰਘ ਚੀਮਾ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਬਰਨਾਲਾ : ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੀ ਬਰਸੀ ਤੇ ਬਰਨਾਲਾ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਪੰਜਾਬੀਆਂ ਅਤੇ ਪੰਜਾਬ ਲਈ ਬੇਹੱਦ ਕੀਮਤੀ ਹੈ। ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਉੱਤੇ ਜ਼ੋਰ ਪਾ ਰਹੀ ਸੀ ਕਿ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ। 

ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਖਰੜਾ ਨੀਤੀ ਤਿਆਰ ਕਰ ਕੇ ਮਾਹਰਾਂ ਦੇ ਸਲਾਹ ਮਸ਼ਵਰਾਂ ਦੇਣ ਲਈ ਸਾਂਝੀ ਕੀਤੀ ਗਈ ਹੈ। ਬਹੁਤ ਸਾਰੇ ਲੋਕਾਂ ਨੇ ਇਸ ਬਾਰੇ ਆਪਣੇ-ਆਪਣੇ ਸੁਝਾਅ ਵੀ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ। ਭਾਜਪਾ ਪੰਜਾਬ ਨੂੰ ਪਹਿਲਾਂ ਹੀ ਨਫ਼ਰਤ ਦੀ ਅੱਖ ਨਾਲ ਦੇਖਦੀ ਹੈ। 
ਕੇਂਦਰ ਸਰਕਾਰ  ਹਰ ਹੀਲੇ ਵਸੀਲੇ ਚੰਡੀਗੜ੍ਹ ਉੱਤੇ ਪੰਜਾਬ ਦਾ ਹੱਕ ਖ਼ਤਮ ਕਰਨਾ ਚਾਹੁੰਦੀ ਹੈ। 

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕਦੇ ਸਰਕਾਰ ਵਿਚ ਨਹੀਂ ਰਹੀਆਂ। ਉਨ੍ਹਾਂ ਨੇ ਪੰਜਾਬ ਕਾਂਗਰਸ, ਬੀਜੇਪੀ ਤੇ ਅਕਾਲੀਆਂ ਵਲੋਂ ਚੜ੍ਹਾਏ ਕਰਜ਼ੇ ਨੂੰ ਉਤਾਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਪੰਜਾਬ ਦੀ ਐਕਸਾਈਜ਼ ਪਾਲਿਸੀ ਵਿਚ 10 ਹਜ਼ਾਰ 355 ਕਰੋੜ ਰੁ. ਮਾਲੀਆਂ ਹੈ ਜੋ ਕਿ ਕਾਂਗਰਸ ਵੇਲੇ 1 ਸਾਲ ਵਿਚ 6100 ਕਰੋੜ ਰੁ, ਮਾਲੀਆਂ ਸੀ। 

ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਟੈਕਸ ਚੋਰੀ ਨੂੰ ਬੰਦ ਕੀਤਾ ਤੇ ਇਸ ਕਰ ਕੇ ਪੰਜਾਬ ਦਾ ਖ਼ਜ਼ਾਨਾ ਭਰਿਆ ਹੋਇਆ ਹੈ। 50 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਤੀਆਂ। 

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਚ ਕੋਈ ਵੀ ਪਸੰਦ ਨਹੀਂ ਕਰਦਾ। ਭਾਜਪਾ ਸੰਸਦ ਕੰਗਨਾ ਰਣੌਤ ਦੀ ਫ਼ਿਲਮ ਆਈ ਸੀ ਪਰ ਪੰਜਾਬੀਆਂ ਨੇ ਉਸ ਫ਼ਿਲਮ ਦਾ ਵਿਰੋਧ ਕੀਤਾ ਇਥੋਂ ਪਤਾ ਲਗਦਾ ਹੈ ਕਿ ਪੰਜਾਬੀ ਭਾਜਪਾ ਨੂੰ ਪਸੰਦ ਨਹੀਂ ਕਰਦੇ। 

 14 ਤਰੀਕ ਲੰਬੀ ਪਾ ਦਿੱਤੀ ਗਈ ਹੈ। ਜਦੋਂ ਕਿ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਜੋ ਕਿਸਾਨੀ ਮੰਗਾਂ ਹਨ ਉਹਨਾਂ ਨੂੰ ਪਹਿਲੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ। 

ਉਹਨਾਂ ਕਿਹਾ ਕਿ ਪੰਜਾਬ ਨੂੰ ਸਭ ਤੋਂ ਵੱਧ ਕਰਜ਼ਾਈ ਅਕਾਲੀ ਅਤੇ ਕਾਂਗਰਸੀਆਂ ਨੇ ਕੀਤਾ ਹੈ। ਉਹਨਾਂ ਕਿਹਾ ਕਿ ਦਿੱਲੀ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਦਿੱਲੀ ਵਿੱਚ ਵੀ ਆਮ ਆਦਮੀ ਦੀ ਸਰਕਾਰ ਬਣੇਗੀ। 

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.