ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵਲੋਂ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਇੰਟੈਲੀਜੈਂਸ ਆਰ.ਕੇ. ਜੈਸਵਾਲ ਅਤੇ ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਲੁਧਿਆਣਾ ਰੇਂਜ ਧਨਪ੍ਰੀਤ ਕੌਰ ਅਤੇ ਪੀਪੀਐਸ ਅਧਿਕਾਰੀ ਏਆਈਜੀ ਫਾਈਨੈਂਸ਼ੀਅਲ ਇੰਟੈਲੀਜੈਂਸ ਯੂਨਿਟ ਤੇਜਿੰਦਰਜੀਤ ਸਿੰਘ ਉਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਸ਼ਾਨਦਾਰ ਸੇਵਾ ਲਈ ਮੈਡਲ ਵਾਸਤੇ ਚੁਣਿਆ ਗਿਆ ਹੈ। ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਬਾਕੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਇੰਦਰਦੀਪ ਸਿੰਘ, ਇੰਸਪੈਕਟਰ ਅਮਰੀਕ ਸਿੰਘ, ਇੰਸਪੈਕਟਰ ਜਗਰੂਪ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਐਸਆਈ ਬਲਬੀਰ ਚੰਦ, ਐਸਆਈ ਇਕਬਾਲ ਸਿੰਘ, ਐਸਆਈ ਸਤੀਸ਼ ਕੁਮਾਰ, ਐਸਆਈ ਬਲਵੀਰ ਚੰਦ, ਐਸਆਈ ਲਖਵੀਰ ਸਿੰਘ, ਐਸਆਈ ਡਿੰਪਲ ਕੁਮਾਰ, ਐਸਆਈ ਹਰਵਿੰਦਰ ਕੁਮਾਰ, ਏਐਸਆਈ ਸੁਖਬੀਰ ਸਿੰਘ ਅਤੇ ਏਐਸਆਈ ਹਰਪਾਲ ਸਿੰਘ ਸ਼ਾਮਲ ਹਨ।

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.