ਬਾਬਾ ਬਕਾਲਾ : ਬਾਬਾ ਬਕਾਲਾ ਦੇ ਪਿੰਡ ਤਿੰਮੌਵਾਲ ’ਚ AAP ਸਰਪੰਚ ਦੇ ਪਤੀ ‘ਤੇ ਫ਼ਾਇਰਿੰਗ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਣਪਛਾਤੇ ਵਿਅਕਤੀਆਂ ਨੇ ਸਰਪੰਚ ਦੇ ਪਤੀ ’ਤੇ ਗੋਲੀਆਂ ਚਲਾ ਦਿੱਤੀਆਂ ਹਨ। ਇਸ ਘਟਨਾ ’ਚ ਸਰਪੰਚ ਦਾ ਪਤੀ ਜ਼ਖ਼ਮੀ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ 3 ਅਣਪਛਾਤੇ ਹਮਲਾਵਾਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸੀ। ਜੋ ਸੁਖਦੇਵ ਸਿੰਘ ਨੂੰ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ ਹਨ।
ਇਸ ਮੌਕੇ ਪਿੰਡ ਤਿੰਮੌਵਾਲ ‘ਚ ਦਹਿਸ਼ਤ ਦਾ ਮਾਹੌਲ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਦੀ ਟੀਮ ਜਾਂਚ ਕਰ ਰਹੀ ਹੈ।






