ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਤੋਂ ਬਾਅਦ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਦਰਬਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਆਪਣੀ ਸੇਵਾ ਸੰਭਾਲ ਲਈ ਹੈ।






