ਦਿੱਲੀ : ਦਿੱਲੀ ’ਚ 5 ਘੰਟੇ ਚੱਲੀ ਮੀਟਿੰਗ ਮਗਰੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ ਬਿਆਨ ਸਾਹਮਣੇ ਆਇਆ ਹੈ। ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਏਜੰਡਾ ਤੈਅ ਕਰਾਂਗੇ। ਉਨ੍ਹਾਂ ਕਿਹਾ ਕਿ ਬੂਥ ਲੈਵਲ ਦੀਆਂ ਕਮੇਟੀਆਂ ਬਣਾਈਆਂ ਜਾਣਗੀਆਂ। ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਲਈ ਤਿਆਰੀਆਂ ਕੀਤੀਆਂ ਜਾਣਗੀਆਂ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਦਲਿਤਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਦਿੱਲੀ ’ਚ 5 ਘੰਟੇ ਚੱਲੀ ਮੀਟਿੰਗ ਵਿਚ ਪੰਜਾਬ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।






