ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਨੂੰ ਡਰੱਗ ਮਾਫੀਆ ਨਾਲ ਇੰਨੀ ਹਮਦਰਦੀ ਕਿਉਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਤਿੰਨੋਂ ਪਾਰਟੀਆਂ ਕਾਂਗਰਸ, ਅਕਾਲੀ ਅਤੇ ਭਾਜਪਾ ਇਕੱਠੇ ਹੋ ਕੇ ਇੱਕ ਡਰੱਗ ਮਾਫੀਆ ਦੀ ਸੁਰੱਖਿਆ ਹਟਾਉਣ ਦੀ ਗੱਲ ਕਰ ਰਹੀਆਂ ਹਨ, ਉਹ ਕਦੇ ਵੀ ਪੰਜਾਬੀਆਂ ਦੇ ਹੱਕਾਂ ਲਈ ਇਕੱਠੇ ਨਹੀਂ ਹੋਈਆਂ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਪਾਰਟੀ ਪੰਜਾਬ ਵਿਚੋਂ ਨਸ਼ਾ ਖਤਮ ਕਰਨਾ ਚਾਹੁੰਦੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਸਾਡੀ ਕਾਰਵਾਈ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਵਿਅਕਤੀ ਕਿਉਂ ਨਾ ਹੋਵੇ। ਅਮਨ ਅਰੋੜਾ ਨੇ ਕਿਹਾ ਹੈ ਕਿ ਡਰੱਗ ਮਾਫੀਆ ਨੂੰ ਪੀਐੱਮ ਪੱਧਰ ਦੀ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ।