ਸਹੇਲੀ ਨੇ ਵਿਆਹ ਕਰਵਾਉਣ ਤੋਂ ਕੀਤਾ ਇਨਕਾਰ, ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਜਲੰਧਰ : ਜਲੰਧਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਲੜਕੀ ਨੇ ਨੌਜਵਾਨ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਨੌਜਵਾਨ ਅਮਨਦੀਪ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ ਅਤੇ ਉਹ ਜਲੰਧਰ ਦੇ ਭਾਰਗਵ ਕੈਂਪ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਰਿਵਾਰ ਦਾ ਆਰੋਪ ਹੈ ਕਿ ਨੌਜਵਾਨ ਨੇ ਲੜਕੀ ਅਤੇ ਉਸਦੇ ਪਰਿਵਾਰ ਵਲੋਂ ਲਗਾਤਾਰ ਪ੍ਰੇਸ਼ਾਨ ਕਰਨ ਅਤੇ ਵਿਆਹ ਤੋਂ ਇਨਕਾਰ ਕਰਨ ਕਾਰਨ ਇਹ ਭਿਆਨਕ ਕਦਮ ਚੁੱਕਿਆ ਹੈ। ਉਸਨੇ ਆਪਣੀ ਮੌਤ ਤੋਂ ਪਹਿਲਾਂ ਛੇ ਵੀਡੀਓ ਵੀ ਬਣਾਈਆਂ। ਮ੍ਰਿਤਕ ਦੀ ਮਾਂ ਨੇ ਦੋਸ਼ ਲਗਾਇਆ ਕਿ ਉਸਦਾ ਪੁੱਤਰ ਦੋ ਸਾਲਾਂ ਤੋਂ ਇਕ ਲੜਕੀ ਨਾਲ ਸੰਬੰਧਾਂ ਵਿਚ ਸੀ, ਜਿਸ ਦਾ ਘਰ ਭਾਰਗਵ ਕੈਂਪ ਪੁਲਿਸ ਸਟੇਸ਼ਨ ਦੇ ਪਿੱਛੇ ਸਥਿਤ ਹੈ। ਪਰਿਵਾਰ ਨੇ ਰਿਸ਼ਤੇ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਲਗਭਗ ਦੋ ਸਾਲ ਪਹਿਲਾਂ ਜਲੰਧਰ ਦੇ ਹੋਟਲ ਡਾਊਨਟਾਊਨ ਵਿਚ ਉਨ੍ਹਾਂ ਦੀ ਮੰਗਣੀ ਕਰਵਾਈ ਸੀ। ਉਸ ਸਮੇਂ ਲੜਕੀ ਦੇ ਪਰਿਵਾਰ ਨੇ ਲੜਕੇ ਦੀ ਛੋਟੀ ਉਮਰ ਦਾ ਹਵਾਲਾ ਦਿੰਦੇ ਹੋਏ ਪੰਜ ਸਾਲ ਲਈ ਮੁਲਤਵੀ ਕਰਨ ਦੀ ਬੇਨਤੀ ਕੀਤੀ, ਜਿਸ ‘ਤੇ ਲੜਕੇ ਦਾ ਪਰਿਵਾਰ ਸਹਿਮਤ ਹੋ ਗਿਆ। ਪਰਿਵਾਰ ਦੇ ਅਨੁਸਾਰ ਮੰਗਣੀ ਤੋਂ ਬਾਅਦ, ਲੜਕੀ ਅਕਸਰ ਉਨ੍ਹਾਂ ਦੇ ਘਰ ਆਉਂਦੀ ਰਹਿੰਦੀ ਸੀ ਅਤੇ ਉਹ ਫ਼ੋਨ ’ਤੇ ਗੱਲਬਾਤ ਕਰਦੇ ਰਹਿੰਦੇ ਸਨ।

ਹਾਲਾਂਕਿ ਇਕ ਮਹੀਨਾ ਪਹਿਲਾਂ ਲੜਕੀ ਨੇ ਅਚਾਨਕ ਗੱਲਬਾਤ ਕਰਨਾ ਬੰਦ ਕਰ ਦਿੱਤਾ, ਜਿਸ ਕਾਰਨ ਨੌਜਵਾਨ ਮਾਨਸਿਕ ਤਣਾਅ ਵਿਚ ਆ ਗਿਆ। ਜਦੋਂ ਮ੍ਰਿਤਕ ਦੀ ਭੈਣ ਅਤੇ ਮਾਂ ਲੜਕੀ ਦੇ ਘਰ ਉਸ ਨਾਲ ਗੱਲ ਕਰਨ ਲਈ ਗਈਆਂ, ਤਾਂ ਉਨ੍ਹਾਂ ਨਾਲ ਕਥਿਤ ਤੌਰ ‘ਤੇ ਬਦਸਲੂਕੀ ਕੀਤੀ ਗਈ ਅਤੇ ਵਿਆਹ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ। ਸੂਚਨਾ ਮਿਲਣ ‘ਤੇ ਭਾਰਗਵ ਕੈਂਪ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪੱਖੇ ਨਾਲ ਲਟਕਦੇ ਨੌਜਵਾਨ ਨੂੰ ਹੇਠਾਂ ਉਤਾਰਿਆ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.