ਜਲੰਧਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਕਰਵਾਈ ਜਾ ਰਹੀ 12ਵੀਂ ਕਾਨਵੋਕੇਸ਼ਨ (ਦੀਖਿਆ ਸਮਾਰੋਹ) ਵਿੱਚ ਭਾਰਤ ਦੇ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਮੁੱਖ ਮਹਿਮਾਨ ਵਜੋਂ ਪਹੁੰਚ ਗਏ ਹਨ। ਉਨ੍ਹਾਂ ਦੇ ਨਾਲ ਯੂਨਾਈਟਿਡ ਕਿੰਗਡਮ (UK) ਦੀ ਸਾਬਕਾ ਪ੍ਰਧਾਨ ਮੰਤਰੀ ਮੈਰੀ ਐਲਿਜ਼ਾਬੈਥ ਟਰੱਸ, ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ, ਐਲ.ਪੀ.ਯੂ. ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਅਤੇ ਵਾਈਸ ਚਾਂਸਲਰ ਡਾ. ਰਸ਼ਮੀ ਮਿੱਤਲ ਵੀ ਮੌਜੂਦ ਹਨ। ਉਹ ਇਸ ਸਮਾਰੋਹ ਦੌਰਾਨ ਸਾਲ 2023-24 ਅਤੇ 2024-25 ਦੇ ਰੈਗੂਲਰ, ਆਨਲਾਈਨ ਅਤੇ ਡਿਸਟੈਂਸ ਮੋਡ ਵਿੱਚ ਅੰਡਰ-ਗ੍ਰੈਜੂਏਟ ਤੇ ਪੋਸਟ-ਗ੍ਰੈਜੂਏਟ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਵਿਦਿਆਰਥੀਆਂ ਅਤੇ ਪੀ.ਐਚ.ਡੀ. ਕਰਨ ਵਾਲੇ ਖੋਜਾਰਥੀਆਂ ਨੂੰ ਡਿਗਰੀਆਂ ਅਤੇ ਗੋਲਡ ਮੈਡਲ ਦੇ ਕੇ ਸਨਮਾਨਿਤ ਕਰਨਗੇ।






