ਪੰਜਾਬ ਦੇ ਤਿੰਨ ਸਰਹੱਦੀ ਜ਼ਿਲ੍ਹਿਆਂ ‘ਚ NIA ਦੀ ਛਾਪੇਮਾਰੀ, ਅੰਮ੍ਰਿਤਸਰ ਮੰਦਰ ਗ੍ਰਨੇਡ ਹਮਲੇ ਦਾ ਮੁਲਜ਼ਮ ਗ੍ਰਿਫ਼ਤਾਰ; ਤਿੰਨ ਗ੍ਰਨੇਡ ਬਰਾਮਦ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਅੰਮ੍ਰਿਤਸਰ : ਰਾਸ਼ਟਰੀ ਜਾਂਚ ਏਜੰਸੀ (NIA) ਨੇ ਸਾਲ 2025 ਦੇ ਅੰਮ੍ਰਿਤਸਰ ਮੰਦਰ ਗ੍ਰਨੇਡ ਅੱਤਵਾਦੀ ਹਮਲੇ ਦੀ ਜਾਂਚ ਦੇ ਸਬੰਧ ‘ਚ ਵੀਰਵਾਰ ਨੂੰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ‘ਚ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਕੁੱਲ 10 ਟਿਕਾਣਿਆਂ ‘ਤੇ ਕੀਤੀ ਗਈ ਜਿਸ ਤੋਂ ਬਾਅਦ NIA ਨੇ ਇਕ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ 3 ਗ੍ਰਨੇਡ ਤੇ ਇਕ ਪਿਸਤੌਲ ਵੀ ਬਰਾਮਦ ਕੀਤਾ ਹੈ।

NIA ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਮੰਦਰ ‘ਤੇ ਗ੍ਰਨੇਡ ਸੁੱਟਣ ਦੀ ਵਾਰਦਾਤ ਵਿਸ਼ਾਲ ਅਤੇ ਗੁਰਸਿਦਕ ਨੇ ਮਿਲ ਕੇ ਕੀਤੀ ਸੀ। ਇਸ ਮਾਮਲੇ ‘ਚ ਵਿਸ਼ਾਲ ਨੂੰ NIA ਨੇ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਦੂਜੇ ਮੁਲਜ਼ਮ ਗੁਰਸਿਦਕ ਦੀ ਮੌਤ ਹੋ ਚੁੱਕੀ ਹੈ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਵਾਂ ਮੁਲਜ਼ਮਾਂ ਨੂੰ ਵਿਸਫੋਟਕ ਸਮੱਗਰੀ ਕਾਦੀਆਂ (ਜ਼ਿਲ੍ਹਾ ਗੁਰਦਾਸਪੁਰ) ਦੇ ਰਹਿਣ ਵਾਲੇ ਸ਼ਰਨਜੀਤ ਕੁਮਾਰ ਨੇ ਮੁਹੱਈਆ ਕਰਵਾਈ ਸੀ।

ਸ਼ਰਨਜੀਤ ਝਾਰਖੰਡ ਤੋਂ ਹੋਇਆ ਸੀ ਗ੍ਰਿਫ਼ਤਾਰ

ਵਾਰਦਾਤ ਤੋਂ ਬਾਅਦ ਸ਼ਰਨਜੀਤ ਝਾਰਖੰਡ ਅਤੇ ਬਿਹਾਰ ਫ਼ਰਾਰ ਹੋ ਗਿਆ ਸੀ, ਜਿਸ ਨੂੰ NIA ਨੇ ਸਤੰਬਰ ਮਹੀਨੇ ਉੱਥੋਂ ਗ੍ਰਿਫ਼ਤਾਰ ਕੀਤਾ। NIA ਅਨੁਸਾਰ, ਸ਼ਰਨਜੀਤ ਨੂੰ ਵਿਦੇਸ਼ੀ ਹੈਂਡਲਰਾਂ ਤੋਂ ਗ੍ਰਨੇਡ ਅਤੇ ਹਥਿਆਰਾਂ ਦੀ ਖੇਪ ਮਿਲੀ ਸੀ। ਉਸ ਨੇ ਤਿੰਨ ਹੈਂਡ ਗ੍ਰਨੇਡ ਅਤੇ ਇਕ ਪਿਸਤੌਲ ਛੁਪਾ ਕੇ ਰੱਖੀ ਸੀ, ਜਿਨ੍ਹਾਂ ਨੂੰ ਬਾਅਦ ‘ਚ ਗੁਰਦਾਸਪੁਰ ਜ਼ਿਲ੍ਹੇ ਦੇ ਇਕ ਸਥਾਨ ਤੋਂ ਬਰਾਮਦ ਕਰ ਲਿਆ ਗਿਆ।

ਹਮਲੇ ਤੋਂ ਬਾਅਦ ਜਾਂਚ NIA ਨੇ ਲਈ ਹੱਥ ‘ਚ

NIA ਅਨੁਸਾਰ, 14 ਮਾਰਚ 2025 ਦੀ ਰਾਤ ਨੂੰ ਅੰਮ੍ਰਿਤਸਰ ਦੇ ਸ਼ੇਰ ਸ਼ਾਹ ਰੋਡ ਸਥਿਤ ਖੰਡਵਾਲਾ ਇਲਾਕੇ ਵਿੱਚ ਠਾਕੁਰ ਦੁਆਰਾ ਸਨਾਤਨ ਮੰਦਰ ਦੇ ਬਾਹਰ ਗ੍ਰਨੇਡ ਧਮਾਕਾ ਕੀਤਾ ਗਿਆ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਮਲਾ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅੰਜਾਮ ਦਿੱਤਾ ਗਿਆ ਸੀ, ਜਿਸ ਦਾ ਮਕਸਦ ਪੰਜਾਬ ਵਿੱਚ ਦਹਿਸ਼ਤ ਫੈਲਾਉਣਾ ਅਤੇ ਫਿਰਕੂ ਸਦਭਾਵਨਾ ਨੂੰ ਵਿਗਾੜਨਾ ਸੀ। ਇਹ ਹਮਲਾ ਸੂਬੇ ਵਿੱਚ ਵੱਖ-ਵੱਖ ਅੱਤਵਾਦੀ ਜਥੇਬੰਦੀਆਂ ਨਾਲ ਜੁੜੇ ਅਨਸਰਾਂ ਵੱਲੋਂ ਕੀਤੀ ਗਈ ਗ੍ਰਨੇਡ ਹਮਲਿਆਂ ਦੀ ਲੜੀ ਦਾ ਹਿੱਸਾ ਸੀ।

ਨੌਜਵਾਨਾਂ ਨੂੰ ਲਾਲਚ ਦੇ ਕੇ ਕੀਤੀ ਜਾ ਰਹੀ ਹੈ ਭਰਤੀ

ਮਾਮਲੇ ਦੀ ਜਾਂਚ RC-08/2025/NIA/DLI ਤਹਿਤ ਕੀਤੀ ਜਾ ਰਹੀ ਹੈ। ਜਾਂਚ ਵਿਚ ਇਹ ਵੀ ਖੁਲਾਸਾ ਹੋਇਆ ਹੈ ਕਿ ਵਿਦੇਸ਼ੀ ਹੈਂਡਲਰ ਭਾਰਤ ‘ਚ ਮੌਜੂਦ ਨੌਜਵਾਨਾਂ ਨੂੰ ਲਾਲਚ ਦੇ ਕੇ ਭਰਤੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਰਥਿਕ ਸਹਾਇਤਾ ਤੇ ਹਥਿਆਰ ਮੁਹੱਈਆ ਕਰਵਾ ਰਹੇ ਹਨ, ਤਾਂ ਜੋ ਅਜਿਹੀਆਂ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਸਕੇ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.