ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਐਮ ਐਲ ਏ ਕੁਲਵੰਤ ਸਿੰਘ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ:
ਐਮ ਐਲ ਏ ਕੁਲਵੰਤ ਸਿੰਘ ਮੋਹਾਲੀ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਮੋਹਾਲੀ ਵਿਧਾਨ ਸਭਾ ਹਲਕੇ ਸਮੇਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ’ਤੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਵੀ ਹਾਜ਼ਰ ਸਨ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਾਰੇ ਹੁਣ ਵਿਰੋਧੀਆਂ ਨੂੰ ਵੀ ਇਹ ਗੱਲ ਸਪਸ਼ਟ ਹੋ ਚੁੱਕੀ ਹੈ ਕਿ ਉਹ ਜੋ ਵੀ ਵਾਅਦੇ ਕਰਦੇ ਹਨ, ਉਹਨਾਂ ਨੂੰ ਜ਼ਮੀਨੀ ਪੱਧਰ ’ਤੇ ਜਲਦੀ ਲਾਗੂ ਕੀਤਾ ਜਾਂਦਾ ਹੈ। ਪੰਜਾਬ ਦੇ ਲੋਕਾਂ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਇਹ ਗੱਲ ਖੁਦ ਵੇਖੀ ਹੈ। ਉਹਨਾਂ ਕਿਹਾ ਕਿ ਸੂਬੇ ਭਰ ਵਿੱਚ ਸਰਕਾਰੀ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਡਾਕਟਰਾਂ, ਨਰਸਾਂ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਹਜ਼ਾਰ ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਰੋਜ਼ਾਨਾ ਲੱਖਾਂ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਵਿਰੋਧੀਆਂ ਕੋਲ ਬੋਲਣ ਲਈ ਕੋਈ ਢੰਗ ਦਾ ਮੁੱਦਾ ਨਹੀਂ ਬਚਿਆ, ਇਸ ਲਈ ਉਹ ਬਿਨਾਂ ਵਜ੍ਹਾ ਬਿਆਨਬਾਜ਼ੀ ਕਰਕੇ ਆਪਣੀ ਰਾਜਨੀਤਿਕ ਮੌਜੂਦਗੀ ਦਰਸਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਲਈ ਕੰਮ ਕੀਤਾ ਜਾ ਰਿਹਾ ਹੈ। ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਹਨ, ਨੌਜਵਾਨ ਮੁੰਡੇ-ਕੁੜੀਆਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਦੇ ਰੋਜ਼ਗਾਰ ਦਿੱਤਾ ਗਿਆ ਹੈ ਅਤੇ ਹੁਣ ਸੂਬੇ ਦੇ ਲੋਕਾਂ ਲਈ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੋਹਾਲੀ ਦੇ ਸੀ.ਐਸ.ਸੀ. ਸੈਂਟਰਾਂ ’ਚ ਰੋਜ਼ਾਨਾ ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨਾਂ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਰਜਿਸਟ੍ਰੇਸ਼ਨ ਨੂੰ ਲੈ ਕੇ ਘਬਰਾਉਣ ਜਾਂ ਜਲਦਬਾਜ਼ੀ ਕਰਨ ਦੀ ਲੋੜ ਨਹੀਂ ਹੈ, ਕਿਉਂਕਿ ਪੜਾਅਵਾਰ ਢੰਗ ਨਾਲ ਹਰ ਇਕ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਸੀ.ਐਸ.ਸੀ. ਸੈਂਟਰਾਂ ਤੋਂ ਇਲਾਵਾ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਮੈਂਬਰ, ਪਾਰਟੀ ਦੇ ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰ ਘਰ-ਘਰ ਜਾ ਕੇ ਵੀ ਰਜਿਸਟ੍ਰੇਸ਼ਨ ਦਾ ਕੰਮ ਕਰਨਗੇ। ਰਜਿਸਟ੍ਰੇਸ਼ਨ ਕਰਵਾਉਣ ਲਈ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲੈ ਕੇ ਆਉਣ।

ਇਸ ਮੌਕੇ ’ਤੇ ਆਪ ਨੇਤਾ ਕੁਲਦੀਪ ਸਿੰਘ ਸਮਾਣਾ, ਰਾਜਿੰਦਰ ਪ੍ਰਸਾਦ ਸ਼ਰਮਾ, ਸਾਬਕਾ ਕੌਂਸਲਰ ਜਗਦੇਵ ਸ਼ਰਮਾ, ਗੁਰਪ੍ਰੀਤ ਸਿੰਘ ਬੈਂਸ, ਅਕਵਿੰਦਰ ਸਿੰਘ ਗੋਸਲ ਅਤੇ ਜਸਪਾਲ ਸਿੰਘ ਮਟੌਰ ਵੀ ਹਾਜ਼ਰ ਸਨ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.