ਅੰਮ੍ਰਿਤਸਰ ਪੁਲਿਸ ਨੇ ਦੋ ਮਸ਼ੀਨ ਗੰਨ ਅਤੇ 1 ਖਾਲੀ ਮੈਗਜ਼ੀਨ ਕੀਤਾ ਬਰਾਮਦ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ । ਪੁਲਿਸ ਨੇ ਖ਼ਾਸ ਇੰਟੈਲੀਜੈਂਸ ਅਧਾਰਿਤ ਆਪਰੇਸ਼ਨ ਦੌਰਾਨ ਨਾਕਾਬੰਦੀ ਕਰਕੇ ਗੈਰਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਨੂੰ ਨਾਕਾਮ ਕਰ ਦਿੱਤਾ । ਇਸ ਕਾਰਵਾਈ ਦੌਰਾਨ ਪੁਲਿਸ ਨੇ ਦੋ 9 ਐਮ.ਐਮ. ਸਬ-ਮਸ਼ੀਨ ਗੰਨ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕੀਤੀ ਹੈ, ਜੋ ਕਿ ਬਹੁਤ ਹੀ ਖ਼ਤਰਨਾਕ ਅਤੇ ਆਟੋਮੈਟਿਕ ਫਾਇਰਿੰਗ ਸਮਰੱਥਾ ਵਾਲੇ ਹਥਿਆਰ ਹਨ । ਪੁਲਿਸ ਅਨੁਸਾਰ ਇਹ ਹਥਿਆਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਭੇਜੇ ਗਏ ਸਨ, ਤਾਂ ਜੋ ਇਨ੍ਹਾਂ ਨੂੰ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਤੱਕ ਪਹੁੰਚਾਇਆ ਜਾ ਸਕੇ ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਮਾਮਲੇ ਦੇ ਤਾਰ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਜੁੜਦੇ ਹਨ, ਜੋ ਇਸ ਵੇਲੇ ਯੂਰਪ ਵਿੱਚ ਬੈਠ ਕੇ ਆਪਣਾ ਨੈੱਟਵਰਕ ਚਲਾ ਰਿਹਾ ਹੈ। ਉਸਦਾ ਇੱਕ ਸਾਥੀ “ਹੈਰੀ” ਵੀ ਇਸ ਗੈਂਗ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ, ਜਿਸਦੀ ਪੂਰੀ ਪਛਾਣ ਹਾਲੇ ਕੀਤੀ ਜਾ ਰਹੀ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗੈਂਗ ਪਹਿਲਾਂ ਵੀ ਕਤਲ, ਐਕਸਟੋਰਸ਼ਨ ਅਤੇ ਹੋਰ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪੁਲਿਸ ਦਾ ਮੰਨਣਾ ਹੈ ਕਿ ਜੇ ਇਹ ਹਥਿਆਰ ਮੰਜ਼ਿਲ ਤੱਕ ਪਹੁੰਚ ਜਾਂਦੇ ਤਾਂ ਸੂਬੇ ਵਿੱਚ ਵੱਡੀਆਂ ਅਪਰਾਧਿਕ ਘਟਨਾਵਾਂ ਹੋ ਸਕਦੀਆਂ ਸਨ। 

ਅੰਮ੍ਰਿਤਸਰ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਕਾਰਵਾਈ ਗੁਰੂ ਕੀ ਵਡਾਲੀ ਇਲਾਕੇ ਦੇ ਨੇੜੇ ਕੀਤੀ ਗਈ, ਜਿੱਥੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ੱਕੀ ਵਿਅਕਤੀ ਘੁੰਮ ਰਹੇ ਹਨ। ਨਾਕਾਬੰਦੀ ਦੌਰਾਨ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਉਹਨਾਂ ਦਾ ਬੈਗ ਥੱਲੇ ਡਿੱਗ ਗਿਆ, ਜਿਸ ਵਿੱਚੋਂ ਇਹ ਹਥਿਆਰ ਬਰਾਮਦ ਹੋਏ। ਪੁਲਿਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਉਹਨਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਥਾਣਾ ਛੇਹਰਟਾ ਵਿੱਚ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਜਾਂਚ ਕਰ ਰਹੀ ਹੈ। ਪੁਲਿਸ ਕਮਿਸ਼ਨਰ ਭੁੱਲਰ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ ਦੇ ਲਾਲਚ ਵਿੱਚ ਨਾ ਆਉਣ, ਕਿਉਂਕਿ ਇਸਦਾ ਨਤੀਜਾ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਘਾਤਕ ਸਾਬਤ ਹੁੰਦਾ ਹੈ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.