ਹੁਸ਼ਿਆਰਪੁਰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਹੇ ਵਿਆਹੇ ਵਿਅਕਤੀ ਵਲੋਂ ਫਾਇਰਿੰਗ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਹੁਸ਼ਿਆਰਪੁਰ: ਹੁਸ਼ਿਆਰਪੁਰ/ਉਪਲੀ ਰੋਡ ’ਤੇ ਬੀਤੀ ਰਾਤ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਵਿਆਹੇ ਵਿਅਕਤੀ ਵਲੋਂ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਮੁਤਾਬਕ ਮਨਦੀਪ ਸਿੰਘ ਨਾਮ ਦਾ ਵਿਅਕਤੀ, ਜੋ ਕਿ ਪਹਿਲਾਂ ਤੋਂ ਹੀ ਵਿਆਹਿਆ ਹੋਇਆ ਹੈ, ਇੱਕ ਹੋਰ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਿਹਾ ਸੀ। ਜਦੋਂ ਮਨਦੀਪ ਦੇ ਪਰਿਵਾਰ ਨੇ ਉਸ ਨੂੰ ਉੱਥੇ ਘੇਰਨ ਦੀ ਕੋਸ਼ਿਸ਼ ਕੀਤੀ, ਤਾਂ ਬਚਾਅ ਵਿੱਚ ਉਸ ਨੇ ਆਪਣੀ ਰਿਵਾਲਵਰ ਨਾਲ ਹਵਾਈ ਫਾਇਰਿੰਗ ਕਰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਸ਼ੀ ਨੂੰ ਰਿਵਾਲਵਰ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। 
 
ਘਟਨਾ ਬੀਤੀ ਰਾਤ ਲਗਭਗ ਸਵਾ 9 ਵਜੇ ਦੀ ਹੈ। ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਉਪਲੀ ਰੋਡ ‘ਤੇ ਫਾਇਰਿੰਗ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਐਚ.ਓ. ਅਤੇ ਉੱਚ ਪੁਲਿਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ। ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਪਿੰਡ ਘਨੌੜ ਜੱਟਾਂ (ਥਾਣਾ ਛਾਜਲੀ) ਦਾ ਰਹਿਣ ਵਾਲਾ ਮਨਦੀਪ ਸਿੰਘ, ਜਿਸ ਦਾ ਵਿਆਹ 15 ਸਾਲ ਪਹਿਲਾਂ ਹੋਇਆ ਸੀ, ਇੱਥੇ ਜਸਪ੍ਰੀਤ ਕੌਰ ਨਾਮ ਦੀ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਿਹਾ ਸੀ। ਜਦੋਂ ਮਨਦੀਪ ਦਾ ਪਰਿਵਾਰ ਉਸ ਨੂੰ ਵਾਪਸ ਲੈਣ ਲਈ ਪਹੁੰਚਿਆ ਤਾਂ ਦੋਵਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ। ਆਪਾ ਖੋਹ ਕੇ ਮਨਦੀਪ ਨੇ ਆਪਣੇ ਬਚਾਅ ਲਈ ਹਵਾਈ ਫਾਇਰ ਕਰ ਦਿੱਤੇ।

ਉੱਥੇ ਹੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਕਿਹਾ ਕਿ ਸਾਨੂੰ ਸਵਾ 9 ਵਜੇ ਸੂਚਨਾ ਮਿਲੀ ਸੀ ਕਿ ਉਪਲੀ ਰੋਡ ‘ਤੇ ਫਾਇਰਿੰਗ ਹੋਈ ਹੈ। ਅਸੀਂ ਮੌਕੇ ‘ਤੇ ਪਹੁੰਚ ਕੇ ਦੇਖਿਆ ਕਿ ਦੋ ਪਰਿਵਾਰਾਂ ਵਿਚਾਲੇ ਝਗੜਾ ਹੋ ਰਿਹਾ ਸੀ। ਮਨਦੀਪ ਸਿੰਘ ਪੁੱਤਰ ਅਮਰੀਕ ਸਿੰਘ, ਜੋ ਕਿ ਲਿਵ-ਇਨ ‘ਚ ਰਹਿ ਰਿਹਾ ਸੀ, ਨੂੰ ਉਸ ਦੇ ਪਰਿਵਾਰ ਨੇ ਘੇਰਿਆ ਤਾਂ ਉਸ ਨੇ ਹਵਾਈ ਫਾਇਰਿੰਗ ਕਰ ਦਿੱਤੀ। ਅਸੀਂ ਮੁਕੱਦਮਾ ਨੰਬਰ 112, ਧਾਰਾ 125 BNS ਅਤੇ 27/54/59 ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ 32 ਬੋਰ ਦਾ ਲਾਇਸੰਸੀ ਰਿਵਾਲਵਰ, 3 ਚੱਲੇ ਹੋਏ ਰੌਂਦ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਅਸੀਂ ਇਸ ਦਾ ਹਥਿਆਰ ਲਾਇਸੰਸ ਕੈਂਸਲ ਕਰਨ ਦੀ ਸਿਫ਼ਾਰਸ਼ ਵੀ ਕਰ ਰਹੇ ਹਾਂ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.