Articles

ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਐਮ ਐਲ ਏ ਕੁਲਵੰਤ ਸਿੰਘ

Posted on

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ:ਐਮ ਐਲ ਏ ਕੁਲਵੰਤ ਸਿੰਘ ਮੋਹਾਲੀ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਮੋਹਾਲੀ ਵਿਧਾਨ ਸਭਾ ਹਲਕੇ ਸਮੇਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਦਾ ਕੰਮ ਵੱਡੇ ਪੱਧਰ […]

Articles

ਸੰਘਣੀ ਧੁੰਦ ਕਾਰਨ ਤੁਰਕੀ ‘ਚ ਪਲਟੀ ਬੱਸ, 9 ਸਵਾਰੀਆਂ ਦੀ ਮੌਤ

Posted on

 ਤੁਰਕੀ : ਦੱਖਣੀ ਤੁਰਕੀ ਦੇ ਸੈਰ-ਸਪਾਟਾ ਕੇਂਦਰ ਅੰਤਾਲਿਆ ਸੂਬੇ ਵਿਚ ਐਤਵਾਰ ਨੂੰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸਵਾਰੀਆਂ ਨਾਲ ਭਰੀ ਇਕ ਤੇਜ਼ ਰਫ਼ਤਾਰ ਬੱਸ ਸੜਕ ਤੋਂ ਫਿਸਲ ਕੇ ਪਲਟ ਗਈ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 26 ਹੋਰ ਜ਼ਖ਼ਮੀ ਹੋ ਗਏ। ਸੂਬਾਈ ਗਵਰਨਰ ਹੁਲੁਸੀ ਸਾਹਿਨ ਨੇ ਦਸਿਆ ਕਿ ਇਹ ਹਾਦਸਾ ਅੰਤਾਲਿਆ ਸ਼ਹਿਰ ਦੇ […]

Articles

ਗੁਰਦਾਸਪੁਰ ਦੇ ਛੋਟੇ ਬੱਚੇ ਕਰਮਨਬੀਰ ਸਿੰਘ ਨੇ ਰਚਿਆ ਇਤਿਹਾਸ, ਇੰਡੀਆ ਰਿਕਾਰਡ ਬੁੱਕ ‘ਚ ਦਰਜ ਹੋਇਆ ਨਾਮ

Posted on

ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਇਕ ਛੋਟੇ ਬੱਚੇ ਕਰਮਨਬੀਰ ਸਿੰਘ ਵਾਸੀ ਨਗਰ ਸੁਧਾਰ ਟਰੱਸਟ ਸਕੀਮ ਨੰਬਰ 1 ਕਲੋਨੀ ਗੁਰਦਾਸਪੁਰ ਨੇ ਅਪਣੀ ਅਦਭੁੱਤ ਯਾਦਸ਼ਕਤੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੇਵਲ 3 ਮਿੰਟ 35 ਸਕਿੰਟ ਵਿਚ ਦੁਨੀਆਂ ਦੇ 195 ਦੇਸ਼ਾਂ ਦੇ ਨਾਮ ਬਿਨਾਂ ਕਿਸੇ ਗ਼ਲਤੀ ਦੇ ਬੋਲ ਕੇ ਇਕ […]

Articles

ਗੁਰਦਾਸਪੁਰ ’ਚ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਵਿਗੜੀ ਸਿਹਤ

Posted on

ਗੁਰਦਾਸਪੁਰ : ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਦੇ ਕਰੀਬ ਦੱਸ ਵਿਦਿਆਰਥੀਆਂ ਦੀ ਸਿਹਤ ਅਚਾਨਕ ਵਿਗੜ ਗਈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰਾਂ ਨੇ ਦੱਸਿਆ ਕਿ ਬੱਚਿਆਂ ਨੇ ਕਿਹਾ ਕਿ ਅਸੀਂ ਰਾਤ ਦਾ ਖਾਣਾ ਖਾਧਾ ਸੀ, ਜਿਸ ਤੋਂ ਬਾਅਦ ਸਾਡੀ ਸਿਹਤ ਖ਼ਰਾਬ ਹੋ ਗਈ। ਉਨ੍ਹਾਂ ਨੇ […]

Articles

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Posted on

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ  ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ […]

Articles

ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਚੁਣੌਤੀਆਂ ਨਾਲ ਲੜਨਾ ਸਿਖਾਇਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

Posted on

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਪਹੁੰਚੇ ਅਤੇ ਉਹ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੰਤ ਨਿਰੰਜਨ ਦਾਸ ਜੀ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਨਮਾਨਿਤ ਕੀਤਾ ਗਿਆ। […]

Articles

ਬਜਟ ਵਿੱਚ ਪੰਜਾਬ ਲਈ ਕੁਝ ਵੀ ਖਾਸ ਨਹੀਂ : ਸੰਸਦ ਮੈਂਬਰ ਵਿਕਰਮ ਸਾਹਨੀ

Posted on

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ, ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਬੇਸ਼ੱਕ ਕੇਂਦਰੀ ਬਜਟ 2026 ਵਿੱਚ ਕਈ ਦੂਰਦਰਸ਼ੀ ਐਲਾਨ ਕੀਤੇ ਗਏ ਹਨ ਪਰ ਪੰਜਾਬ ਲਈ ਕੋਈ ਖਾਸ ਜਾਂ ਨਿਸ਼ਾਨਾਬੱਧ ਪੈਕੇਜ ਪ੍ਰਦਾਨ ਨਹੀਂ ਕੀਤਾ ਗਿਆ, ਖਾਸ ਕਰਕੇ ਉਨ੍ਹਾਂ ਖੇਤਰਾਂ ਨੂੰ ਵੀ ਨਜ਼ਰ ਅੰਦਾਜ਼ ਕੀਤਾ ਗਿਆ ਹੈ ਜਿੱਥੇ ਰਾਜ ਨੂੰ ਤੁਰੰਤ ਸਹਾਇਤਾ ਦੀ ਲੋੜ […]

Articles

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ‘ਸ੍ਰੀ ਗੁਰੂ ਰਵਿਦਾਸ ਜੀ’ ਦੇ ਨਾਂ ’ਤੇ ਰੱਖਿਆ

Posted on

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ’ਤੇ ਜਲੰਧਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਹਵਾਈ ਅੱਡਾ ਆਦਮਪੁਰ ਰੱਖਿਆ। ਇਸੇ ਦੌਰਾਨ ਉਨ੍ਹਾਂ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਦਾ ਵੀ ਵਰਚੂਅਲੀ ਉਦਘਾਟਨ […]

Articles

ਮੋਹਾਲੀ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ: 700 ਕਰੋੜ ਦੇ ਪ੍ਰਾਜੈਕਟ ਨਾਲ ਜੰਗੀ ਪੱਧਰ ‘ਤੇ ਹੋਵੇਗਾ ਅਪਗ੍ਰੇਡ : ਮੰਤਰੀ ਹਰਦੀਪ ਸਿੰਘ ਮੁੰਡੀਆਂ

Posted on

ਚੰਡੀਗੜ੍ਹ : ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ […]

Articles

ਬੀ.ਐਸ.ਐਫ਼. ਅਤੇ ਕਾਊਂਟਰ ਇੰਟੈਲੀਜੈਂਸ ਫਰੀਦਕੋਟ ਨੇ ਤਸਕਰੀ ਦੀ ਵੱਡੀ ਕੋਸ਼ਿਸ਼ ਕੀਤੀ ਨਾਕਾਮ

Posted on

ਫਾਜ਼ਿਲਕਾ: ਕਾਊਂਟਰ ਇੰਟੈਲੀਜੈਂਸ ਫਰੀਦਕੋਟ ਨੇ ਬੀ.ਐਸ.ਐਫ਼. ਦੇ ਸਹਿਯੋਗ ਨਾਲ, ਬੀਓਪੀ ਜੀ.ਜੀ.-3, ਪਿੰਡ ਤੇਜਾ ਰਹੇਲਾ, ਪੀ.ਐਸ. ਸਦਰ ਫਾਜ਼ਿਲਕਾ ਦੇ ਨੇੜੇ ਜ਼ਮੀਨੀ ਸਰਹੱਦ ‘ਤੇ ਇਕ ਵੱਡੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਹਥਿਆਰਾਂ ਅਤੇ ਗੋਲਾ ਬਾਰੂਦ ਦੇ ਨਾਲ ਹੈਰੋਇਨ ਦੀ ਇਕ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਕੇ ਇਹ […]