Articles

ਖਨੌਰੀ ਬਾਰਡਰ ‘ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ

Posted on

ਖਨੌਰੀ ਬਾਰਡਰ ਉੱਪਰ ਅੱਜ ਕਿਸਾਨੀ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਦਾ 14ਵਾਂ ਦਿਨ ਮਰਨ ਵਰਤ ’ਤੇ ਪਹੁੰਚ ਚੁੱਕਿਆ  ਹੈ। ਖਨੌਰੀ ਬਾਰਡਰ ‘ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਅਤੇ ਐਸਐਸਪੀ ਸੰਗਰੂਰ ਸਰਤਾਰ ਸਿੰਘ ਚਾਹਲ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ। ਇਸ ਮੌਕੇ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਡੱਲੇਵਾਲ ਸਾਹਿਬ ਦੀ ਸਿਹਤ […]

Articles

SGPC ਦੀ ਅੰਤ੍ਰਿਗ ਕਮੇਟੀ ਨੇ ਲਿਆ ਵੱਡਾ ਫ਼ੈਸਲਾ, ਨਰਾਇਣ ਸਿੰਘ ਨੂੰ ਪੰਥ ‘ਚੋਂ ਛੇਕਣ ਦੀ ਕੀਤੀ ਮੰਗ

Posted on

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਦੇ ਰਵੱਈਏ ਨੂੰ ਨਕਾਰਾਤਮਕ ਦੱਸਿਆ। ਉਨ੍ਹਾਂ ਨੇ ਇਕ ਕਮੇਟੀ ਬਣਾ ਕੇ ਸਾਰੀ ਸਾਜ਼ਿਸ਼ ਦੀ […]

Articles

ਭਾਰਤੀ ਹਵਾਈ ਸੈਨਾ ਦੀ ਪੱਛਮੀ ਏਅਰ ਕਮਾਂਡ ਦੀ ਦੋ ਦਿਨਾਂ ਕਮਾਂਡਰਾਂ ਦੀ ਕਾਨਫਰੰਸ ਨਵੀਂ ਦਿੱਲੀ ਵਿਖੇ ਹੋਈ

Posted on

ਦਿੱਲੀ : ਭਾਰਤੀ ਹਵਾਈ ਸੈਨਾ ਦੀ ਪੱਛਮੀ ਏਅਰ ਕਮਾਂਡ (ਡਬਲਯੂਏਸੀ) ਦੀ ਦੋ ਦਿਨਾਂ ਕਮਾਂਡਰਾਂ ਦੀ ਕਾਨਫਰੰਸ 6 ਅਤੇ 7 ਦਸੰਬਰ 2024 ਨੂੰ ਨਵੀਂ ਦਿੱਲੀ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਚੀਫ ਆਫ ਦਾ ਏਅਰ ਸਟਾਫ (ਸੀਏਐਸ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  ਉਨ੍ਹਾਂ ਦਾ ਸਵਾਗਤ ਏਅਰ ਮਾਰਸ਼ਲ ਪੀਐਮ ਸਿਨਹਾ, ਏਅਰ ਅਫਸਰ […]

Articles

ਹੈਰੀਟੇਜ ਸਿਟੀ ਆਫ ਅੰਮ੍ਰਿਤਸਰ ਨੂੰ ਮਿਲਿਆ ਪੰਜਾਬ ਟੂਰਿਜ਼ਮ ਡੈਸਟੀਨੇਸ਼ਨ ਆਫ ਦੀ ਈਅਰ ਐਵਾਰਡ

Posted on

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸੂਬੇ ਵਿੱਚ ਕਈ ਭਲਾਈ ਸਕੀਮਾਂ ਲਾਗੂ ਕਰ ਰਹੀ ਹੈ। ਹੁਣ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੈਰੀਟੇਜ ਸਟ੍ਰੀਟ ਬਣਾਈ ਜਾਵੇਗੀ। ਜਿੱਥੇ ਆਉਣ ਵਾਲੇ ਸੈਲਾਨੀਆਂ ਨੂੰ ਸ਼ਹੀਦਾਂ […]

Articles

ਅੱਜ ਵੀ ਸ਼ੰਭੂ ਬਾਰਡਰ ਤੋਂ ਵਾਪਸ ਪਰਤਿਆ ਕਿਸਾਨਾਂ ਦਾ ਜਥਾ, ਹਰਿਆਣਾ ਪੁਲਿਸ ਨੇ ਨਹੀਂ ਜਾਣ ਦਿੱਤਾ ਅੱਗੇ

Posted on

ਸ਼ੰਭੂ : ਦਿੱਲੀ ਲਈ ਰਵਾਨਾ ਹੋਏ ਪੰਜਾਬ ਦੇ 101 ਕਿਸਾਨ ਕਰੀਬ ਪੌਣੇ 4 ਘੰਟੇ ਬਾਅਦ ਵਾਪਸ ਪਰਤੇ। ਜਥਾ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਇਆ ਸੀ। ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਤਕਰਾਰ ਹੋ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਲਈ ਮਨਜ਼ੂਰੀ ਪੱਤਰ ਮੰਗਿਆ। […]

Articles

ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਵਾਟਰ ਵਰਕਸ ਦਾ ਕੀਤਾ ਉਦਘਾਟਨ

Posted on

ਫ਼ਾਜ਼ਿਲਕਾ : ਅਬੋਹਰ ਸ਼ਹਿਰ ਵਾਸੀਆਂ ਨੂੰ ਅੱਜ ਵੀਰਵਾਰ ਉਸ ਸਮੇਂ ਵੱਡਾ ਤੋਹਫ਼ਾ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਨੂੰਮਾਨਗੜ੍ਹ ਰੋਡ ‘ਤੇ ਬਣੇ ਨਵੇਂ ਵਾਟਰ ਵਰਕਸ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਲੋਕਲ ਬਾਡੀ ਮੰਤਰੀ ਰਵਜੋਤ ਸਿੰਘ, ਜਲ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ, ਹਲਕਾ ਇੰਚਾਰਜ ਅਰੁਣ ਨਾਰੰਗ ਵਿਸ਼ੇਸ਼ […]

Articles

 ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

Posted on

ਅੰਮ੍ਰਿਤਸਰ : ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ […]

Articles

ਸੁਖਬੀਰ ‘ਤੇ ਹੋਏ ਹਮਲੇ ਨੂੰ ਨਾਕਾਮ ਕਰਨ ਵਾਲੇ ਪੁਲਿਸ ਅਫ਼ਸਰ ਨੇ ਬਿਆਨ ਕੀਤੀ ਹਕੀਕਤ

Posted on

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾਦਾਰ ਵਜੋਂ ਸੇਵਾ ਕਰ ਰਹੇ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਨਾਕਾਮ ਕਰਨ ਵਾਲੇ ਪੁਲਿਸ ਅਫ਼ਸਰ ਜਸਵੀਰ ਸਿੰਘ ਦਾ ਬਿਆਨ ਵੀ ਸਾਹਮਣੇ ਆ ਗਿਆ ਹੈ। ਇਕ ਵੀਡੀਓ ਰਾਹੀਂ ਉਨ੍ਹਾਂ ਘਟਨਾ ਦੀ ਸਾਰੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਗਰ ਇਹ ਪੁਲਿਸ […]

Articles

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ 

Posted on

ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ । ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ’ਚ ਸੇਵਾ ਨਿਭਾ ਰਹੇ ਸਨ। ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ […]

Articles

ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੀਤੀ ਗਈ ਕੋਸ਼ਿਸ਼ , ਹਮਲੇ ਦੀ CCTV ਫੁਟੇਜ ਆਈ ਸਾਹਮਣੇ

Posted on

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਸਾਬਕਾ ਅੱਤਵਾਦੀ ਨਰਾਇਣ ਸਿੰਘ ਚੌਰਾ ਨੇ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। ਚੌਰਾ ਨੂੰ ਸੁਰੱਖਿਆ ਕਰਮਚਾਰੀਆਂ ਨੇ ਗ੍ਰਿਫਤਾਰ ਕਰ ਲਿਆ। ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਗੋਲੀਆਂ ਚਲਾਈਆਂ ਗਈਆਂ ਜਿੱਥੇ […]