Articles

550 ਸਾਲਾ ਪ੍ਰਕਾਸ਼ ਪੁਰਬ ਮੌਕੇ ਐਲਾਨੇ ਬੰਦੀ ਸਿੰਘਾਂ ਦੀ ਰਿਹਾਈ ਤੇ ਸਜ਼ਾ ਤਬਦੀਲੀ ਸਬੰਧੀ ਨੋਟੀਫਿਕੇਸ਼ਨ ਕਰੇ ਲਾਗੂ : ਹਰਜਿੰਦਰ ਧਾਮੀ

Posted on

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਗਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ 2019 ਵਿਚ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ 350 ਸਾਲਾ ਸ਼ਹੀਦੀ ਪੁਰਬ […]

Articles

ਹਿਸਾਰ ’ਚ ਭੈਣ ਨੂੰ ਸੰਧਾਰਾ ਦੇ ਕੇ ਵਾਪਸ ਆ ਰਹੇ ਭਰਾ ਦੀ ਸੜਕ ਹਾਦਸੇ ’ਚ ਮੌਤ

Posted on

ਹਿਸਾਰ : ਹਿਸਾਰ ਵਿੱਚ ਐਤਵਾਰ ਦੇਰ ਰਾਤ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਾਰਾਂ ਦੀਆਂ ਲਾਸ਼ਾਂ ਨੂੰ ਹਿਸਾਰ ਦੇ ਅਗਰੋਹਾ ਹਸਪਤਾਲ ਲਿਜਾਇਆ ਗਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ:  […]

Articles

SSP Bathinda ਵਲੋਂ PCR ਟੀਮ ਸਮੇਤ CM Bhagwant Mann ਨਾਲ ਮੁਲਾਕਾਤ

Posted on

ਚੰਡੀਗੜ੍ਹ : ਬੀਤੇ ਦਿਨੀਂ ਪੰਜਾਬ ਪੁਲਿਸ ਦੀ ਬਹਾਦਰ ਪੀ.ਸੀ.ਆਰ. ਟੀਮ ਨੇ 11 ਲੋਕਾਂ ਦੀ ਜਾਨ ਬਚਾਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਬਹਾਦਰ ਜਵਾਨਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਜਜ਼ਬੇ ਨੂੰ ਸਨਮਾਨਤ ਕੀਤਾ। ਦੱਸ ਦਈਏ ਕਿ ਸਰਹਿੰਦ ਨਹਿਰ ਵਿਚ ਇਕ ਕਾਰ ਡਿੱਗ ਗਈ ਸੀ। ਕਾਰ ਵਿਚ 5 ਬੱਚਿਆਂ ਸਮੇਤ […]

Articles

ਫਿਰੋਜ਼ਪੁਰ ‘ਚ 15 ਕਿਲੋ ਹੈਰੋਇਨ ਸਮੇਤ ਇਕ ਤਸਕਰ ਗ੍ਰਿਫ਼ਤਾਰ

Posted on

ਫ਼ਿਰੋਜ਼ਪੁਰ : ਪੰਜਾਬ ਪੁਲਿਸ ਫ਼ਿਰੋਜ਼ਪੁਰ ਵਿੱਚ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਆ ਰਹੇ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਅੱਜ ਪੁਲਿਸ ਨੂੰ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਵੱਡੀ ਸਫ਼ਲਤਾ ਮਿਲੀ ਹੈ। ਫ਼ਿਰੋਜ਼ਪੁਰ ਪੁਲਿਸ ਨੇ ਇੱਕ ਸੁਚੱਜੇ ਢੰਗ ਨਾਲ ਸੰਗਠਿਤ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇੱਕ ਨਸ਼ਾ ਤਸਕਰ ਤੋਂ 15 ਕਿਲੋ ਹੈਰੋਇਨ […]

Articles

ਗਰੁੱਪ D ‘ਚ ਭਰਤੀ ਲਈ ਉਮਰ ਹੱਦ 2 ਸਾਲ ਵਧਾਈ: ਹਰਪਾਲ ਚੀਮਾ

Posted on

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਗਰੁੱਪ ਡੀ ਕਰਮਚਾਰੀਆਂ ਦੀ ਉਮਰ 18 ਤੋਂ 35 ਸਾਲ ਸੀ, ਹੁਣ ਇਸ ਵਿੱਚ 2 ਸਾਲ ਵਾਧਾ ਕੀਤਾ ਗਿਆ ਹੈ, ਹੁਣ ਇਹ 37 ਸਾਲ ਤੱਕ ਹੋ ਜਾਵੇਗਾ। ਸੀਡ ਬਿੱਲ 2025 ਪੰਜਾਬ ਸੋਧ ਕਾਨੂੰਨ ਲਿਆਂਦਾ ਜਾਵੇਗਾ ਚੀਮਾ ਨੇ ਕਿਹਾ ਕਿ ਵਨ […]

Articles

ਫ਼ਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਬੀਰ ਕੌਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਕੀਤਾ ਮੁਅੱਤਲ

Posted on

ਫ਼ਤਿਹਗੜ੍ਹ ਚੂੜੀਆਂ-ਬੀਤੇ ਦਿਨ ਸੋਸ਼ਲ ਮੀਡੀਆ ਉੱਪਰ ਨਾਇਬ ਤਹਿਸੀਲਦਾਰ ਸ਼੍ਰੀਮਤੀ ਜਸਬੀਰ ਕੌਰ ਅਤੇ ਪਟਵਾਰੀ ਕੁਲਦੀਪ ਸਿੰਘ ਫ਼ਤਿਹਗੜ੍ਹ ਚੂੜੀਆਂ ਦਫਤਰ ਵਿਚ ਪੈਸਿਆਂ ਦਾ ਅਦਾਨ-ਪ੍ਰਦਾਨ ਕਰਦਿਆਂ ਦੀ ਵੀਡੀਓ ਵਾਇਰਲ ਹੋਈ ਸੀ। ਬੀਤੇ ਦਿਨ ਹਲਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਕੱਤਰ ਹੋ ਕੇ ਫਤਿਹਗੜ੍ਹ ਚੂੜੀਆਂ ਦੇ ਰਵਿਦਾਸ ਚੌਕ ਵਿਖੇ ਚੱਕਾ ਜਾਮ ਕਰਦਿਆਂ ਉਕਤ ਵੀਡੀਓ ਵਾਇਰਲ ਕਰਦਿਆਂ ਨਾਇਬ ਤਹਿਸੀਲਦਾਰ […]

Articles

ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Posted on

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲਗਾਤਾਰ ਹਰਿਮੰਦਰ ਸਾਹਿਬ ਨੂੰ ਈ-ਮੇਲ ਰਾਹੀਂ ਮਿਲ ਰਹੀਆਂ  ਧਮਕੀਆਂ ’ਤੇ ਕਿਹਾ ਕਿ ਲੱਗਦਾ ਹੈ ਕਿ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਬੀਤੇ ਦਿਨ ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਈ-ਮੇਲ ਰਾਹੀਂ ਧਮਕੀਆਂ ਜਾਰੀ ਹਨ […]

Articles

ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫ਼ਾ

Posted on

 ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣਾ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ‘ਦਿਲ ਭਾਰੀ ਹੈ,ਪਰ ਮੈਂ ਸਿਆਸਤ ਛੱਡਣ ਦਾ ਫ਼ੈਸਲਾ ਲਿਆ ਹੈ, ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। […]

Articles

ਕਰਨਲ ਬਾਠ ਕੁੱਟਮਾਰ ਮਾਮਲੇ ਦੀ ਹੁਣ ਸੀਬੀਆਈ ਕਰੇਗੀ ਜਾਂਚ, ਹਾਈ ਕੋਰਟ ਨੇ ਦਿੱਤੇ ਹੁਕਮ

Posted on

ਚੰਡੀਗੜ੍ਹ: ਪੰਜਾਬ ਦੇ ਪਟਿਆਲਾ ਵਿੱਚ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਆਪਣਾ ਹੁਕਮ ਦਿੱਤਾ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਹਾਈ ਕੋਰਟ ਨੇ ਹੁਣ ਪੂਰੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਦੇ ਦਿੱਤੀ ਹੈ। ਇਸ ‘ਤੇ […]

Articles

ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 27 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਮਿਲਣਗੀਆਂ

Posted on

ਬਰਨਾਲਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ ”ਚ ਮੁਹਈਆ ਕਰਾਈਆਂ ਹਨ। ਇਨ੍ਹਾਂ ਸੇਵਾਵਾਂ ’ਚ 15 ਸੇਵਾਵਾਂ ਡਰਾਈਵਿੰਗ ਲਾਇਸੈਂਸ ਨਾਲ […]