ਹੁਸ਼ਿਆਰਪੁਰ 17 ਮਾਰਚ (ਬਿਊਰੋ): ਸੀਆਈਏ ਦੀ ਟੀਮ ਜ਼ਿਲ੍ਹੇ ਦੇ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕਰਨ ਗਈ ਸੀ। ਇਸ ਦੌਰਾਨ ਗੈਂਗਸਟਰ ਨੇ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੌਰਾਨ ਗੋਲੀ ਲੱਗਣ ਨਾਲ ਸੀਨੀਅਰ ਕਾਂਸਟੇਬਲ ਦੀ ਮੌਤ ਹੋ ਗਈ।
ਗੈਂਗਸਟਰ ਰਾਣਾ ਨੇ ਕਾਂਸਟੇਬਲ ਨੂੰ ਮਾਰੀ ਗੋਲੀ
ਜਾਣਕਾਰੀ ਦਿੰਦਿਆਂ ਡੀਐਸਪੀ ਮੁਕੇਰੀਆਂ ਵਿਪਨ ਕੁਮਾਰ ਨੇ ਦੱਸਿਆ ਕਿ ਸੀਆਈਏ ਸਟਾਫ਼ ਨੂੰ ਨਜਾਇਜ਼ ਹਥਿਆਰਾਂ ਦੀ ਸੂਚਨਾ ਮਿਲੀ ਸੀ, ਜਿਸ ਦੇ ਚੱਲਦਿਆਂ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਰਾਣਾ ਨਾਮਕ ਗੈਂਗਸਟਰ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਲੱਗੀ, ਜਿਸ ਨੂੰ ਤੁਰੰਤ ਇਲਾਜ ਲਈ ਮੁਕੇਰੀਆਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਪਿੰਡ ਮਨਸੂਰਪੁਰ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ
ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਅਜੇ ਤੱਕ ਗੈਂਗਸਟਰ ਫੜਿਆ ਗਿਆ ਹੈ ਜਾਂ ਨਹੀਂ, ਇਸ ਬਾਰੇ ਅਧਿਕਾਰੀ ਕੁਝ ਨਹੀਂ ਕਹਿ ਰਹੇ ਹਨ।