SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫ਼ਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਹੜੀ ਪੋਸਟ ਪਾ ਕੇ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕੀਤੇ ਜਾਣ ‘ਤੇ ਆਪਣਾ ਰੋਸ ਜ਼ਾਹਿਰ ਕੀਤਾ ਸੀ, ਉਸ ਫੈਸਲੇ ਦਰਮਿਆਨ ਅੰਤ੍ਰਿਗ ਕਮੇਟੀ ਦੀ ਪ੍ਰਧਾਨਗੀ ਉਹਨਾਂ ਵੱਲੋਂ ਕੀਤੀ ਗਈ ਸੀ। ਉਹਨਾਂ ਕਿਹਾ ਕਿ ਮੈਂ ਜਥੇਦਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹੋਏ ਨੈਤਿਕਤਾ ਦੇ ਤੌਰ ਉੱਤੇ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਠੀਕ ਸਮਝਦਾ ਹਾਂ । ਪ੍ਰਧਾਨ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਦੇ ਬਤੌਰ ਮੁਖੀ ਵਜੋਂ ਉਹ ਸੇਵਾ ਨਿਭਾ ਰਹੇ ਸਨ। ਉਹਨਾਂ ਨੇ ਪੰਥ ਨੂੰ ਇਕੱਠਾ ਕਰਨ ਦਾ ਪੂਰਾ ਯਤਨ ਕੀਤਾ ਪਰ ਕਿਉਂਕਿ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਉਹਨਾਂ ਨੇ ਅਸਤੀਫਾ ਦਿੱਤਾ, ਇਸ ਲਈ ਸੱਤ ਮੈਂਬਰੀ ਕਮੇਟੀ ਤੋਂ ਵੀ ਫਾਰਗ ਹੋਣ ਲਈ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਦੇ ਕੇ ਇਸ ਸਬੰਧੀ ਲਿਖ ਦਿੱਤਾ ਹੈ।

ਹਰਜਿੰਦਰ ਧਾਮੀ ਨੇ ਦੱਸਿਆ ਅਸਤੀਫ਼ੇ ਦਾ ਕਾਰਨ

ਹਰਜਿੰਦਰ ਧਾਮੀ 29 ਨਵੰਬਰ 2021 ਤੋਂ ਲਗਾਤਾਰ ਇਸ ਅਹੁਦੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਹਰ ਸਾਲ ਨਵੰਬਰ ਵਿੱਚ ਹੋਣ ਵਾਲੀਆਂ ਪ੍ਰਧਾਨ ਚੋਣਾਂ ਵਿੱਚ ਹੈਟ੍ਰਿਕ ਲਗਾਈ ਹੈ। ਇਹ ਮੁਖੀ ਵਜੋਂ ਉਨ੍ਹਾਂ ਦਾ ਚੌਥਾ ਸਾਲਾਨਾ ਕਾਰਜਕਾਲ ਹੈ ।

ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਹੁਣ ਮੀਟਿੰਗ ਕਰਕੇ ਫੈਸਲਾ ਲਵੇਗੀ ਕਿ ਸਰਕਾਰ ਧਾਮੀ ਦਾ ਅਸਤੀਫ਼ਾ ਸਵੀਕਾਰ ਕਰੇਗੀ ਜਾਂ ਨਹੀਂ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.